logo
logo

ਹਰਫ ਚੀਮਾ ਨੇ ਦੀਵਾਲੀ ਦੇ ਮੌਕੇ ‘ਤੇ ਸਾਂਝੀਆਂ ਕੀਤੀਆਂ ਪਤਨੀ ਦੇ ਨਾਲ ਤਸਵੀਰਾਂ

ਗਾਇਕ ਹਰਫ ਚੀਮਾ ਨੇ ਵੀ ਦੀਵਾਲੀ ਦਾ ਤਿਉਹਾਰ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ।ਉਨ੍ਹਾਂ ਨੇ ਆਪਣੀ ਪਤਨੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਹਰਫ ਚੀਮਾ ਆਪਣੀ ਪਤਨੀ ਦੇ ਨਾਲ ਦਿਖਾਈ ਦੇ ਰਹੇ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਹਰਫ ਚੀਮਾ ਆਪਣੇ ਨਵੇਂ ਘਰ ‘ਚ ਨਜ਼ਰ ਆ ਰਹੇ ਹਨ।ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹਨ।

ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ।ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

ਹਰਫ ਚੀਮਾ ਦੀ ਨਿੱਜੀ ਜ਼ਿੰਦਗੀ 

ਹਰਫ ਚੀਮਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹਨਾਂ ਨੇ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਸੀ ਅਤੇ ਇਸ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।

ਉਨ੍ਹਾਂ ਦਾ ਸਬੰਧ ਸੰਗਰੂਰ ਦੇ ਨਾਲ ਹੈ।ਸ਼ੈਰੀ ਮਾਨ ਉਨ੍ਹਾਂ ਦੇ ਬਹੁਤ ਹੀ ਗੂੜ੍ਹੇ ਮਿੱਤਰ ਹਨ।ਸ਼ੈਰੀ ਮਾਨ ਨੇ ਜੋ ਗੀਤ ‘ਯਾਰ ਅਣਮੁੱਲੇ’ ਗਾਇਆ ਸੀ । ਉਸ ‘ਚ ਵੀ ਹਰਫ ਚੀਮਾ ਦਾ ਜ਼ਿਕਰ ਕੀਤਾ ਗਿਆ ਸੀ। 

- GTC Pollywood

Top Stories