logo
logo

ਮੰਨਤ ਨੂਰ ਨੇ ਆਪਣੇ ਪਿਤਾ ਦੇ ਦਿਹਾਂਤ ‘ਤੇ ਸਾਂਝੀ ਕੀਤੀ ਪੋਸਟ, ਕਿਹਾ “ਤੁਹਾਡੇ ਵੱਲੋਂ ਕੀਤੇ ਗਏ ਹਰ ਮੈਸੇਜ ਤੇ ਫੋਨ ਕਾਲਸ ਨੇ ਮੈਨੂੰ ਹੌਸਲਾ ਦਿੱਤਾ"

ਗਾਇਕਾ ਮੰਨਤ ਨੂਰ ਦੇ ਪਿਤਾ ਜੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ । ਇਸ ਤੋਂ ਬਾਅਦ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਉਨ੍ਹਾਂ ਦੇ ਪਿਤਾ ਦੇ ਦਿਹਾਂਤ ‘ਤੇ ਦੁੱਖ ਜਤਾਉਣ ਵਾਲੇ ਫੈਨਸ ਤੇ ਸਾਰੇ ਸੈਲੀਬ੍ਰੇਟੀਜ਼ ਦਾ ਸ਼ੁਕਰੀਆ ਅਦਾ ਕੀਤਾ । ਉਨ੍ਹਾਂ ਨੇ ਕਿਹਾ ਕਿ ਉਹ ਸਭ ਸੈਲੀਬ੍ਰੇਟੀਜ਼ ਤੇ ਚਾਹੁਣ ਵਾਲਿਆਂ ਦਾ ਸ਼ੁਕਰੀਆ ਕਰਦੇ ਹਨ। ਜਿਨ੍ਹਾਂ ਨੇ ਉਨ੍ਹਾਂ ਦੇ ਪਿਤਾ ਦੇ ਦਿਹਾਂਤ ‘ਤੇ ਸੁਨੇਹਿਆਂ, ਫੋਨ ਕਾਲਸ ਦੇ ਰਾਹੀਂ ਉਨ੍ਹਾਂ ਦੇ ਨਾਲ ਰਾਬਤਾ ਕਾਇਮ ਕੀਤਾ ।

ਇਸ ਤੋਂ ਇਲਾਵਾ ਉਨ੍ਹਾਂ ਨੇ ਲਿਖਿਆ “ਤੁਹਾਡੇ ਵੱਲੋਂ ਕੀਤੇ ਗਏ ਹਰ ਮੈਸੇਜ ਤੇ ਫੋਨ ਕਾਲਸ ਨੇ ਮੈਨੂੰ ਹੌਸਲਾ ਦਿੱਤਾ ਹੈ ਅਤੇ ਮੈਂ ਹਾਲੇ ਹਰ ਕਿਸੇ ਦੇ ਮੈਸੇਜ ਦਾ ਜਵਾਬ ਦੇਣ ‘ਚ ਅਸਮਰਥ ਹਾਂ”।ਸੋਸ਼ਲ ਮੀਡੀਆ ਤੇ ਗਾਇਕਾ ਮੰਨਤ ਨੂਰ ਦੀ ਇਹ ਪੋਸਟ ਕਾਫੀ ਵਾਇਰਲ ਹੋ ਰਹੀ ਹੈ। 

ਮੰਨਤ ਨੂਰ ਦਾ ਵਰਕ ਫ੍ਰੰਟ 

ਮੰਨਤ ਨੂਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ। ਉਨ੍ਹਾਂ ਦਾ ਸਬੰਧ ਜੰਮੂ ਕਸ਼ਮੀਰ ਦੇ ਨਾਲ ਹੈ ਅਤੇ ਇੱਥੋਂ ਹੀ ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਹਾਸਲ ਕੀਤੀ ਸੀ । ਮੰਨਤ ਨੂਰ ਬਹੁਤ ਛੋਟੇ ਸਨ ਜਦੋਂ ਉਨ੍ਹਾਂ ਦੀ ਮਾਂ ਦਾ ਦਿਹਾਂਤ ਹੋ ਗਿਆ ਸੀ । ਜਿਸ ਤੋਂ ਬਾਅਦ ਹੁਣ ਪਿਤਾ ਦੇ ਦਿਹਾਂਤ ਤੋਂ ਬਾਅਦ ਉਸ ਦੀ ਮਾਂ ਦਾ ਵੀ ਦਿਹਾਂਤ ਹੋ ਗਿਆ ਹੈ। 

- GTC Pollywood

Top Stories