ਨਾਨਾ ਪਾਟੇਕਰ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਦਾਕਾਰ ਗਿੱਪੀ ਗਰੇਵਾਲ ਨੇ ਇੱਕ ਭਾਵੁਕ ਨੋਟ ਸਾਂਝਾ ਕਰਦੇ ਹੋਏ ਉਨ੍ਹਾਂ ਦੇ ਦਿਹਾਂਤ ਤੇ ਸੋਗ ਜਤਾਇਆ ਹੈ।ਉਨ੍ਹਾਂ ਨੇ ਨਾਨਾ ਪਾਟੇਕਰ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ “ਇੱਕ ਮਹਾਨ ਕਲਾਕਾਰ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਦਿਲ ਬਹੁਤ ਦੁਖੀ ਹੈ।
Add GTC Pollywood on Google

ਨਾਨਾ ਪਾਟੇਕਰ ਜੀ ਇੱਕ ਬੇਮਿਸਾਲ ਅਦਾਕਾਰ ਸਨ, ਜਿਨ੍ਹਾਂ ਦੀ ਅਦਾਕਾਰੀ, ਆਵਾਜ਼ ਅਤੇ ਸ਼ਖ਼ਸੀਅਤ ਨੇ ਭਾਰਤੀ ਸਿਨੇਮਾ ’ਤੇ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਦੀ ਕਲਾ ਅਤੇ ਯਾਦਾਂ ਹਮੇਸ਼ਾ ਸਾਡੇ ਦਿਲਾਂ ਵਿੱਚ ਜ਼ਿੰਦਾ ਰਹਿਣਗੀਆਂ। ਮੇਰੀਆਂ ਦਿਲੋਂ ਸੰਵੇਦਨਾਵਾਂ” ।
ਅਦਾਕਾਰਾ ਸਤਵੰਤ ਕੌਰ ਨੇ ਜਤਾਇਆ ਦੁੱਖ
ਅਦਾਕਾਰਾ ਸਤਵੰਤ ਕੌਰ ਨੇ ਵੀ ਇੱਕ ਤਸਵੀਰ ਨਾਨਾ ਪਾਟੇਕਰ ਦੀ ਸਾਂਝੀ ਕਰਦੇ ਹੋਏ ਉਨ੍ਹਾਂ ਦੇ ਦਿਹਾਂਤ ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਹਾਰਟ ਵਾਲਾ ਇਮੋਜੀ ਪੋਸਟ ਕੀਤਾ ।

ਉਨ੍ਹਾਂ ਦੀ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਅਦਾਕਾਰ ਦੇ ਦਿਹਾਂਤ ‘ਤੇ ਦੁੱਖ ਜਤਾਇਆ ਗਿਆ ਹੈ।
ਦੱਸ ਦਈਏ ਕਿ ਅੱਜ ਸਵੇਰੇ ਤੜਕੇ ਨਾਨਾ ਪਾਟੇਕਰ ਨੂੰ ਬੇਹੋਸ਼ੀ ਦੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ। ਜਿੱਥੇ ਕੁਝ ਮਿੰਟਾਂ ਤੱਕ ਉਨ੍ਹਾਂ ਨੂੰ ਸੀਪੀਆਰ ਦਿੱਤਾ ਗਿਆ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਨਾਨਾ ਪਾਟੇਕਰ ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਅਦਾਕਾਰਾਂ ਚੋਂ ਇੱਕ ਸਨ ਅਤੇ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਸਨ ।
- GTC Pollywood