logo
logo

ਅਦਾਕਾਰ ਰਘਵੀਰ ਬੋਲੀ ਵਿਆਹ ਦੇ ਬੰਧਨ ‘ਚ ਬੱਝੇ, ਗਿੱਪੀ ਗਰੇਵਾਲ, ਜੀ ਖ਼ਾਨ ਸਣੇ ਕਈ ਗਾਇਕਾਂ ਨੇ ਲਾਈਆਂ ਰੌਣਕਾਂ

ਪੰਜਾਬੀ ਅਦਾਕਾਰ ਰਘਵੀਰ ਬੋਲੀ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ। ਹੁਣ ਉਨ੍ਹਾਂ ਦੀ ਰਿਸੈਪਸ਼ਨ ਦੇ ਕੁਝ ਵੀਡੀਓ ਸਾਹਮਣੇ ਆਏ ਹਨ। ਜਿਸ ‘ਚ ਅਦਾਕਾਰ ਆਪਣੀ ਪਤਨੀ ਦੇ ਨਾਲ ਗਿੱਪੀ ਗਰੇਵਾਲ ਦੇ ਗੀਤਾਂ ਤੇ ਝੂਮਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ਤੇ ਅਦਾਕਾਰ ਦੀਆਂ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ ਅਤੇ ਫੈਨਸ ਵੀ ਅਦਾਕਾਰ ਨੂੰ ਉਨ੍ਹਾਂ ਦੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦੇ ਲਈ ਵਧਾਈਆਂ ਦੇ ਰਹੇ ਹਨ ।

ਗੁਰਪ੍ਰੀਤ ਘੁੱਗੀ ਸਣੇ ਕਈ ਕਲਾਕਾਰਾਂ ਨੇ ਕੀਤੀ ਸ਼ਿਰਕਤ 

ਰਘੁਵੀਰ ਬੋਲੀ ਦੇ ਵਿਆਹ ‘ਚ ਕਰਮਜੀਤ ਅਨਮੋਲ, ਗਿੱਪੀ ਗਰੇਵਾਲ, ਜੀ ਖ਼ਾਨ, ਸਮੀਰ ਮਾਹੀ ਸਣੇ ਕਈ ਕਲਾਕਾਰਾਂ ਨੇ ਸ਼ਿਰਕਤ ਕੀਤੀ ਅਤੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ । ਜੀ ਖ਼ਾਨ ਨੇ ਵੀ ਵਿਆਹ ‘ਚ ਆਪਣੇ ਡਾਂਸ ਸਟੈਪਸ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ। 

 ਫਰਸ਼  ਤੋਂ ਅਰਸ਼ ਤੱਕ ਦਾ ਸਫ਼ਰ 

ਅਦਾਕਾਰ ਰਘੁਵੀਰ ਬੋਲੀ ਬਹੁਤ ਸਧਾਰਣ ਜਿਹੇ ਪਰਿਵਾਰ ਦੇ ਨਾਲ ਸਬੰਧ ਰੱਖਦੇ ਹਨ। ਪਰ ਉਨ੍ਹਾਂ ਨੇ ਆਪਣੀ ਮਿਹਨਤ ਦੀ ਬਦੌਲਤ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੋਹਿਆ ਅਤੇ ਆਪਣੇ ਪਰਿਵਾਰ ਦੇ ਸਾਰੇ ਧੋਣੇ ਧੋ ਦਿੱਤੇ ।ਉਨ੍ਹਾਂ ਦੇ ਪਿਤਾ ਦਾ ਦਿਹਾਂਤ ਹੋ ਚੁੱਕਿਆ ਹੈ। ਪਰ ਉਨ੍ਹਾਂ ਨੇ ਆਪਣੀ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਇਆ ਹੈ। ਉਨ੍ਹਾਂ ਨੇ ਆਪਣੀ ਮਿਹਨਤ ਦੇ ਨਾਲ ਪਹਿਲਾਂ ਆਪਣਾ ਨਵਾਂ ਘਰ ਬਣਾਇਆ ਅਤੇ ਹੁਣ ਉਹ ਵਿਆਹ ਦੇ ਬੰਧਨ ‘ਚ ਬੱਝੇ ਹਨ। 

- GTC Pollywood

Top Stories