ਗਾਇਕ ਸਿੰਗਾ ਨੇ ਨਵੀਂ ਕਾਰ ਖਰੀਦੀ ਹੈ। ਜਿਸਦਾ ਇੱਕ ਵੀਡੀਓ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੀ ਨਵੀਂ ਗੱਡੀ ਦੀ ਝਲਕ ਫੈਨਸ ਦੇ ਨਾਲ ਸਾਂਝਾ ਕਰ ਰਹੇ ਹਨ ।
Add GTC Pollywood on Google
ਗਾਇਕ ਸਿੰਗਾ ਨੇ ਨਵੀਂ ਕਾਰ ਖਰੀਦੀ ਹੈ। ਜਿਸਦਾ ਇੱਕ ਵੀਡੀਓ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੀ ਨਵੀਂ ਗੱਡੀ ਦੀ ਝਲਕ ਫੈਨਸ ਦੇ ਨਾਲ ਸਾਂਝਾ ਕਰ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਨੇ ਆਪਣੇ ਬ੍ਰੈਂਡ ਨਿਊ ਕਾਰ ਨੂੰ ਕਵਰ ਕੀਤਾ ਹੋਇਆ ਹੈ ਅਤੇ ਉਨ੍ਹਾਂ ਨੇ ਫੈਨਸ ਨੂੰ ਕਿਹਾ ਹੈ ਕਿ ਬੁੱਝੋ ਭਲਾ ਇਹ ਕਿਹੜੀ ਕਾਰ ਹੋ ਸਕਦੀ ਹੈ।

ਸਿੰਗਾ ਨੇ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਫੈਨਸ ਨੇ ਉਨ੍ਹਾਂ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਸਿੰਗਾ ਨੇ ਦਿੱਤੇ ਕਈ ਹਿੱਟ ਗੀਤ
ਸਿੰਗਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਜਿਸ ‘ਚ ਸ਼ਹਿ, ਹੌਬੀ, ਯਾਰ ਜੱਟ ਦੇ, ਵਾਰਦਾਤ ਸ਼ੈਡੋ,ਸੇਮ ਸੇਮ, ਸਿੰਗਾ ਬੋਲਦਾ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ। ਗਾਇਕੀ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਸਿੰਗਾ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।
- GTC Pollywood