ਪੰਜਾਬੀ ਗਾਇਕ ਰਾਏ ਜੁਝਾਰ ਦੀ ਪਤਨੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਗਾਇਕ ਨੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਪਣੀ ਪਤਨੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਪਤਨੀ ਦੇ ਲਈ ਉਨ੍ਹਾਂ ਨੇ ਬਹੁਤ ਹੀ ਪਿਆਰਾ ਕੈਪਸ਼ਨ ਲਿਖਿਆ ਹੈ। ਜਿਸ ‘ਚ ਉਨ੍ਹਾਂ ਨੇ ਲਿਖਿਆ “ਜਨਮਦਿਨ ਮੁਬਾਰਕ, ਪਿਆਰੀ ਪਤਨੀ! ਵਾਹਿਗੁਰੂ ਤੁਹਾਨੂੰ ਬੇਅੰਤ ਖੁਸ਼ੀਆਂ, ਚੰਗੀ ਸਿਹਤ, ਸ਼ਾਂਤੀ ਅਤੇ ਸਫਲਤਾ ਬਖਸ਼ੇ। ਤੁਹਾਡਾ ਹਰ ਸੁਪਨਾ ਸਾਕਾਰ ਹੋਵੇ ਅਤੇ ਤੁਹਾਡੀ ਜ਼ਿੰਦਗੀ ਦਾ ਹਰ ਦਿਨ ਪਿਆਰ ਅਤੇ ਸੁੰਦਰ ਪਲਾਂ ਨਾਲ ਭਰਿਆ ਹੋਵੇ।
Add GTC Pollywood on Google

ਤੁਸੀਂ ਮੇਰੀ ਜ਼ਿੰਦਗੀ ਵਿੱਚ ਇੱਕ ਅਨਮੋਲ ਅਸੀਸ ਹੋ। ਮੇਰੀ ਪਿਆਰੀ ਪਤਨੀ, ਤੁਹਾਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ”! ਰਾਏ ਜੁਝਾਰ ਨੇ ਜਿਉਂ ਹੀ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਫੈਨਸ ਦੇ ਨਾਲ ਨਾਲ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵੀ ਉਨ੍ਹਾਂ ਨੂੰ ਪਤਨੀ ਦੇ ਜਨਮਦਿਨ ਦੀਆਂ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਰਾਏ ਜੁਝਾਰ ਦਾ ਵਰਕ ਫ੍ਰੰਟ
ਗਾਇਕ ਰਾਏ ਜੁਝਾਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਪਰ ਇੱਥੇ ਉਨ੍ਹਾਂ ਦੇ ਕੁਝ ਕੁ ਹਿੱਟ ਗੀਤਾਂ ਦਾ ਜ਼ਿਕਰ ਕਰਾਂਗੇ । ਜਿਸ ‘ਚ ਮਿਸ ਪੂਜਾ ਦੇ ਨਾਲ ਗਾਇਆ ‘ਫੁੱਲ’, ‘ਦੁੱਖੜਾ’, ‘ਕਿਤਾਬਾਂ’ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ।
- GTC Pollywood