logo
logo

ਰਵਨੀਤ ਗਰੇਵਾਲ ਦਾ ਅੱਜ ਹੈ ਜਨਮ ਦਿਨ, ਪਤੀ ਗਿੱਪੀ ਗਰੇਵਾਲ ਨੇ ਦਿੱਤੀ ਵਧਾਈ

ਰਵਨੀਤ ਗਰੇਵਾਲ ਦਾ ਅੱਜ ਜਨਮ ਦਿਨ ਹੈ। ਉਨ੍ਹਾਂ ਦੇ ਜਨਮ ਦਿਨ ‘ਤੇ ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਗਰੇਵਾਲ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਰਵਨੀਤ ਗਰੇਵਾਲ ਦੇ ਨਾਲ ਗਿੱਪੀ ਗਰੇਵਾਲ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਿੱਪੀ ਗਰੇਵਾਲ ਨੇ ਬਹੁਤ ਹੀ ਸਾਦਗੀ ਦੇ ਨਾਲ ਆਪਣੀ ਪਤਨੀ ਦਾ ਜਨਮ ਦਿਨ ਮਨਾਇਆ ਹੈ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਿੱਪੀ ਗਰੇਵਾਲ ਆਪਣੀ ਪਤਨੀ ਦੇ ਜਨਮ ਤੇ ਬਹੁਤ ਸਾਰੇ ਕੇਕ ਲਿਆਂਦੇ ਹਨ।ਬਹੁਤ ਹੀ ਸਾਦਗੀ ਦੇ ਨਾਲ ਦੋਵਾਂ ਨੇ ਸੈਲੀਬ੍ਰੇਸ਼ਨ ਕੀਤਾ ।

 

ਗਿੱਪੀ ਗਰੇਵਾਲ ਰਵਨੀਤ ਨੂੰ ਮੰਨਦੇ ਹਨ ਆਪਣਾ ਲੱਕੀ ਚਾਰਮ

ਗਿੱਪੀ ਗਰੇਵਾਲ ਰਵਨੀਤ ਗਰੇਵਾਲ ਨੂੰ ਆਪਣਾ ਲੱਕੀ ਚਾਰਮ ਮੰਨਦੇ ਹਨ ।ਇੱਕ ਇੰਟਰਵਿਊ ‘ਚ ਗਿੱਪੀ ਗਰੇਵਾਲ ਨੇ ਕਿਹਾ ਸੀ ਕਿ ਰਵਨੀਤ ਗਰੇਵਾਲ ਜਦੋਂ ਉਨ੍ਹਾਂ ਦੀ ਜ਼ਿੰਦਗੀ ‘ਚ ਆਏ, ਉਸ ਤੋਂ ਬਾਅਦ ਹੀ ਉਨ੍ਹਾਂ ਨੇ ਕਾਮਯਾਬੀ ਦੀਆਂ ਪੌੜੀਆਂ ਚੜ੍ਹਨਾ ਸ਼ੁਰੂ ਕੀਤਾ ।ਇਸ ਤੋਂ ਬਾਅਦ ਗਾਇਕੀ ਹੀ ਨਹੀਂ, ਅਦਾਕਾਰੀ ਦੇ ਖੇਤਰ ‘ਚ ਵੀ ਗਿੱਪੀ ਗਰੇਵਾਲ ਸਰਗਰਮ ਹੋਏ ।

ਗਿੱਪੀ ਗਰੇਵਾਲ ਦਾ ਵਰਕ ਫ੍ਰੰਟ 

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਅਦਾਕਾਰੀ ਕੀਤੀ ਹੈ। 

- GTC Pollywood

Top Stories