logo
logo

ਰੇਸ਼ਮ ਸਿੰਘ ਅਨਮੋਲ ਨੇ ਆਪਣੇ ਪਾਲੀਆਂ ਦੇ ਨਾਲ ਕੀਤਾ ਵੱਟਾਂ ਬਨਾਉਣ ਦਾ ਮੁਕਾਬਲਾ, ਵੀਡੀਓ ਕੀਤਾ ਸਾਂਝਾ

ਰੇਸ਼ਮ ਸਿੰਘ ਅਨਮੋਲ (Resham Singh Anmol) ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ‘ਚ ਉਹ ਵੱਟਾਂ ਬਣਾਉਣ ਦਾ ਮੁਕਾਬਲਾ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਪਾਲੀਆਂ ਦੇ ਨਾਲ ਵੱਟਾਂ ਬਨਾਉਣ ਦਾ ਮੁਕਾਬਲਾ ਕਰਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਅਖੀਰ ‘ਚ ਇਹ ਮੁਕਾਬਲਾ ਜਿੱਤ ਵੀ ਜਾਂਦੇ ਹਨ।

ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ “ਕਾਲਾ ਸਿੰਘ ਪਿਛਲੇ 30 ਸਾਲਾਂ ਤੋਂ, ਬਿੰਦਰ ਸਿੰਘ ਪਿਛਲੇ 25 ਸਾਲਾਂ ਤੋਂ ਅਤੇ ਲੱਖੀ ਸਿੰਘ ਪਿਛਲੇ ੨੩ ਸਾਲਾਂ ਤੋਂ ਸਾਡੇ ਨਾਲ ਜੁੜੇ ਹੋਏ ਹਨ। ਅਸੀਂ ਇਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ। ਸਾਡੀ ਖੇਤੀ ਅਤੇ ਪਿੰਡ ਦੇ ਜ਼ਿਆਦਾਤਰ ਕੰਮ ਇਹ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਸੰਭਾਲਦੇ ਹਨ।

ਇਹ ਸਿਰਫ਼ ਸਾਡੇ ਹੀ ਨਹੀਂ, ਸਗੋਂ ਪੂਰੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਆਪਣੀ ਦਿਨ-ਰਾਤ ਦੀ ਮਿਹਨਤ ਨਾਲ ਇਹ ਸਾਡੇ ਸਾਰਿਆਂ ਲਈ ਅੰਨ ਪੈਦਾ ਕਰਦੇ ਹਨ। ਇਨ੍ਹਾਂ ਪ੍ਰਤੀ ਸਾਡੇ ਦਿਲ ਵਿੱਚ ਹਮੇਸ਼ਾ ਸਤਿਕਾਰ ਰਿਹਾ ਹੈ ਅਤੇ ਹਮੇਸ਼ਾ ਰਹੇਗਾ। ਵਾਹਿਗੁਰੂ ਜੀ ਇਨ੍ਹਾਂ ਨੂੰ ਸਦਾ ਤੰਦਰੁਸਤੀ, ਖੁਸ਼ੀਆਂ ਅਤੇ ਲੰਬੀ ਉਮਰ ਬਖ਼ਸ਼ਣ”। 

ਰੇਸ਼ਮ ਸਿੰਘ ਅਨਮੋਲ ਦਾ ਵਰਕ ਫ੍ਰੰਟ 

ਰੇਸ਼ਮ ਸਿੰਘ ਅਨਮੋਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਉਹ ਗਾਇਕੀ ਦੇ ਨਾਲ ਨਾਲ ਖੇਤੀ ਦੇ ਕੰਮਾਂ ‘ਚ ਵੀ ਸਰਗਰਮ ਰਹਿੰਦੇ ਹਨ। ਉਹ ਆਪਣੇ ਪਿੰਡ ਹੱਥੀਂ ਖੇਤੀ ਕਰਦੇ ਹਨ।ਇਸ ਤੋਂ ਇਲਾਵਾ ਉਹ ਸਮਾਜ ਸੇਵਾ ਦੇ ਕੰਮਾਂ ‘ਚ ਵੀ ਹਮੇਸ਼ਾ ਅੱਗੇ ਰਹਿੰਦੇ ਹਨ।੨੦੨੫ ‘ਚ ਪੰਜਾਬ ‘ਚ ਆਏ ਹੜ੍ਹਾਂ ਦੇ ਦੌਰਾਨ ਉਨ੍ਹਾਂ ਨੇ ਦਿਲ ਖੋਲ੍ਹ ਕੇ ਲੋਕਾਂ ਦੀ ਸੇਵਾ ਕੀਤੀ ਸੀ।

- GTC Pollywood

Top Stories