ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਇੰਡਸਟਰੀ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।ਜੱਸੀ ਗਿੱਲ ਦੇ ਪਰਿਵਾਰ ਵੱਲੋਂ ਇਸ ਦੁੱਖਦਾਈ ਖ਼ਬਰ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
Add GTC Pollywood on Google
ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਇੰਡਸਟਰੀ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।ਜੱਸੀ ਗਿੱਲ ਦੇ ਪਰਿਵਾਰ ਵੱਲੋਂ ਇਸ ਦੁੱਖਦਾਈ ਖ਼ਬਰ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਮਾਂ ਦੇ ਦਿਹਾਂਤ ਨਾਲ ਜੱਸੀ ਗਿੱਲ ਅਤੇ ਉਨ੍ਹਾਂ ਦਾ ਪਰਿਵਾਰ ਗਹਿਰੇ ਸਦਮੇ ਵਿੱਚ ਹੈ। ਫੈਨਜ਼ ਅਤੇ ਪੰਜਾਬੀ ਇੰਡਸਟਰੀ ਨਾਲ ਜੁੜੇ ਕਈ ਕਲਾਕਾਰਾਂ ਨੇ ਸੋਸ਼ਲ ਮੀਡੀਆ ਰਾਹੀਂ ਜੱਸੀ ਗਿੱਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਮਾਂ-ਪੁੱਤਰ ਦਾ ਰਿਸ਼ਤਾ ਹਮੇਸ਼ਾ ਹੀ ਬੇਹੱਦ ਖ਼ਾਸ ਮੰਨਿਆ ਜਾਂਦਾ ਹੈ ਅਤੇ ਜੱਸੀ ਗਿੱਲ ਵੀ ਕਈ ਮੌਕਿਆਂ 'ਤੇ ਆਪਣੀ ਮਾਂ ਲਈ ਪਿਆਰ ਅਤੇ ਸਤਿਕਾਰ ਜ਼ਾਹਿਰ ਕਰਦੇ ਰਹੇ ਹਨ। ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਵਿੱਚ ਵੀ ਮਾਂ ਨਾਲ ਉਨ੍ਹਾਂ ਦਾ ਖ਼ਾਸ ਬਾਂਡ ਨਜ਼ਰ ਆਉਂਦਾ ਰਿਹਾ ਹੈ।
ਜੱਸੀ ਗਿੱਲ ਨੇ ਆਪਣੀ ਮਿਹਨਤ ਅਤੇ ਸੁਰੀਲੀ ਆਵਾਜ਼ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਖਾਸ ਪਛਾਣ ਬਣਾਈ ਹੈ। ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਚਾਹੁਣ ਵਾਲੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਹਿੰਮਤ ਅਤੇ ਅਰਦਾਸਾਂ ਭੇਜ ਰਹੇ ਹਨ। ਵਾਹਿਗੁਰੂ ਅੱਗੇ ਅਰਦਾਸ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਵੱਡਾ ਦੁੱਖ ਸਹਿਣ ਦਾ ਬਲ ਦੇਣ।
- GTC Pollywood