ਅਦਾਕਾਰਾ ਸਤਿੰਦਰ ਸੱਤੀ ਗੁਰਦੁਆਰਾ ਸ੍ਰੀ ਕੰਧ ਸਾਹਿਬ ‘ਚ ਆਪਣੇ ਪਰਿਵਾਰ ਦੇ ਨਾਲ ਮੱਥਾ ਟੇਕਣ ਦੇ ਲਈ ਪਹੁੰਚੇ। ਜਿਸ ਦੀਆਂ ਕਈ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝੀਆਂ ਕੀਤੀਆਂ ਹਨ। ਇਸ ਤੋਂ ਇਲਾਵਾ ਅਦਾਕਾਰਾ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ।
Add GTC Pollywood on Google
ਅਦਾਕਾਰਾ ਸਤਿੰਦਰ ਸੱਤੀ ਗੁਰਦੁਆਰਾ ਸ੍ਰੀ ਕੰਧ ਸਾਹਿਬ ‘ਚ ਆਪਣੇ ਪਰਿਵਾਰ ਦੇ ਨਾਲ ਮੱਥਾ ਟੇਕਣ ਦੇ ਲਈ ਪਹੁੰਚੇ। ਜਿਸ ਦੀਆਂ ਕਈ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝੀਆਂ ਕੀਤੀਆਂ ਹਨ। ਇਸ ਤੋਂ ਇਲਾਵਾ ਅਦਾਕਾਰਾ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ।

ਜਿਸ ‘ਚ ਉਹ ਦੱਸ ਰਹੇ ਹਨ ਕਿ ਉਨ੍ਹਾਂ ਦਾ ਸਾਰਾ ਪਰਿਵਾਰ ਗੁਰਦੁਆਰਾ ਸ੍ਰੀ ਕੰਧ ਸਾਹਿਬ ‘ਚ ਮੱਥਾ ਟੇਕਣ ਦੇ ਲਈ ਗਿਆ ਹੈ ਅਤੇ ਗੁਰੁ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੌਕੇ ‘ਤੇ ਵਿਦੇਸ਼ ‘ਚ ਰਹਿੰਦੇ ਉਨ੍ਹਾਂ ਦੇ ਚਾਚੇ ਤਾਏ ਤੇ ਹੋਰ ਰਿਸ਼ਤੇਦਾਰ ਵੀ ਪੰਜਾਬ ਪਹੁੰਚੇ ਹਨ ਅਤੇ ਸਭ ਇੱਕਠੇ ਹੋ ਕੇ ਮੱਥਾ ਟੇਕਣ ਦੇ ਲਈ ਗਏ ਹਨ। ਸੋਸ਼ਲ ਮੀਡੀਆ ਤੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਕਮੈਂਟ ਕੀਤੇ ਜਾ ਰਹੇ ਹਨ।

ਸਤਿੰਦਰ ਸੱਤੀ ਦਾ ਵਰਕ ਫ੍ਰੰਟ
ਸਤਿੰਦਰ ਸੱਤੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਐਂਕਰ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਅਤੇ ਇਹੀ ਨਹੀਂ ਉਹ ਕਿਤਾਬ ਵੀ ਲਿਖ ਚੁੱਕੇ ਹਨ।
- GTC Pollywood