ਸ਼ਹਿਨਾਜ਼ ਗਿੱਲ ਨੇ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਖੇਤਾਂ ‘ਚ ਝੋਨਾ ਲਗਾਉਂਦੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਅਤੇ ਫੈਨਸ ਵੀ ਇਨ੍ਹਾਂ ਤਸਵੀਰਾਂ ਤੇ ਰਿਐਕਸ਼ਨ ਦੇ ਰਹੇ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ।
Add GTC Pollywood on Google

ਫੈਨਸ ਨੇ ਵੀ ਦਿੱਤੇ ਰਿਐਕਸ਼ਨ
ਸ਼ਹਿਨਾਜ਼ ਗਿੱਲ ਦੀਆਂ ਇਨ੍ਹਾਂ ਤਸਵੀਰਾਂ ‘ਤੇ ਫੈਨਸ ਨੇ ਵੀ ਰਿਐਕਸ਼ਨ ਦਿੱਤੇ ਹਨ ਅਤੇ ਕਿਸੇ ਨੇ ਹਾਰਟ ਵਾਲਾ ਇਮੋਜੀ ਪੋਸਟ ਕੀਤਾ ਹੈ ਅਤੇ ਕਿਸੇ ਨੇ ਲਿਖਿਆ ‘ਮੇਰੀ ਸੋਹਣੀ ਕੁੜੀ’ । ਇੱਕ ਹੋਰ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਹਾਏ ਏਨੀਂ ਸੋਹਣੀ, ਏਨੀਂ ਸੋਹਣੀ ਵੀ ਸੋਹਣੀ ਨੀ ਸੱਚੀਂ ਹੋਣੀ, ਲਵ ਯੂ’। ਕਿਸੇ ਨੇ ਸ਼ਹਿਨਾਜ਼ ਗਿੱਲ ਦੀ ਸਮਾਈਲ ਦੀ ਤਾਰੀਫ ਕੀਤੀ ।

ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ
ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਬਤੌਰ ਮਾਡਲ ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਆਪਣੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਬਿੱਗ ਬੌਸ ‘ਚ ਭਾਗ ਲਿਆ । ਬਿੱਗ ਬੌਸ ‘ਚ ਸਿਧਾਰਥ ਸ਼ੁਕਲਾ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸੇ ਸ਼ੋਅ ਤੋਂ ਬਾਅਦ ਸ਼ਹਿਨਾਜ਼ ਨੂੰ ਕਈ ਵੱਡੇ ਪ੍ਰੋਜੈਕਟਸ ‘ਚ ਕੰਮ ਕਰਨ ਦਾ ਮੌਕਾ ਵੀ ਮਿਲਿਆ।
- GTC Pollywood