logo
logo

ਸ਼ਹਿਨਾਜ਼ ਗਿੱਲ ਨੇ ਆਪਣੀਆਂ ਅਦਾਵਾਂ ਦੇ ਨਾਲ ਜਿੱਤੇ ਦਰਸ਼ਕਾਂ ਦਾ ਦਿਲ, ਤਸਵੀਰਾਂ ਕੀਤੀਆਂ ਸਾਂਝੀਆਂ

ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਜਿਉਂ ਹੀ ਅਦਾਕਾਰਾ ਨੇ ਸਾਂਝਾ ਕੀਤਾ ਤਾਂ ਫੈਨਸ ਨੇ ਖੂਬ ਪਿਆਰ ਲੁਟਾਇਆ ਹੈ।ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਨੇ ਆਫ ਵ੍ਹਾਈਟ ਕਲਰ ਦਾ ਸੂਟ ਪਾਇਆ ਹੋਇਆ ਹੈ ਅਤੇ ਉਹ ਬਹੁਤ ਹੀ ਸੋਹਣੀ ਲੱਗ ਰਹੀ ਹੈ।

ਸੋਸ਼ਲ ਮੀਡੀਆ ਤੇ ਅਦਾਕਾਰਾ ਦੀਆਂ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਅਦਾਕਾਰਾ ਨੇ ਸੂਟ ਦੇ ਨਾਲ ਲਾਲ ਤੇ ਹਰੇ ਰੰਗ ਦੀਆਂ ਚੂੜੀਆਂ ਦੇ ਨਾਲ ਆਪਣੀ ਲੁੱਕ ਨੂੰ ਕੰਪਲੀਟ ਕੀਤਾ।

ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ 

ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਮਨੋਰੰਜਨ ਜਗਤ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ਸਿੰਘ ਵਰਸਿਜ਼ ਕੌਰ-2 ਰਿਲੀਜ਼ ਹੋਈ ਹੈ ।

ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਗਿੱਪੀ ਗਰੇਵਾਲ ਨਜ਼ਰ ਆਏ ਸਨ। ਇਸ ਤੋਂ ਪਹਿਲਾਂ ਉਹ ‘ਇਸ਼ਕਨਾਮਾ’ ‘ਚ ਨਜ਼ਰ ਆਏ ਸਨ। ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । 

- GTC Pollywood

Top Stories