ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਅਦਾਕਾਰ ਦੁਬਈ ‘ਚ ਗਈ ਹੋਈ ਹੈ ਅਤੇ ਉੱਥੇ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਤੋਂ ਇਲਾਵਾ ਅਦਾਕਾਰਾ ਨੇ ਇੱਕ ਹੋਰ ਵੀ ਵੀਡੀਓ ਸਾਂਝਾ ਕੀਤਾ ਹੈ ਜਿਸ ‘ਚ ਉਸ ਤੋਂ ਕੋਈ ਪੁੱਛ ਰਿਹਾ ਹੈ ਕਿ ਕਿਊਟ ਕੁੜੀਆਂ ਮੂੰਹ ਕਿਵੇਂ ਬਣਾਉਂਦੀਆਂ ਹਨ ਤਾਂ ਅਦਾਕਾਰਾ ਤਰ੍ਹਾਂ ਤਰ੍ਹਾਂ ਦੇ ਮੂੰਹ ਬਣਾ ਕੇ ਦਿਖਾਉਂਦੀ ਹੈ।
Add GTC Pollywood on Google

ਅਦਾਕਾਰਾ ਦਾ ਇਹ ਕਿਊਟ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ।ਸ਼ਹਿਨਾਜ਼ ਗਿੱਲ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ। 
ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ
ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ ‘ਚ ਫ਼ਿਲਮ ਇਸ਼ਕਨਾਮਾ ਤੇ ਸਿੰਘ ਵਰਸਿਜ਼ ਕੌਰ ‘ਚ ਨਜ਼ਰ ਆਈ ਸੀ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰੋਜੈਕਟ ‘ਤੇ ਕੰਮ ਕਰ ਰਹੀ ਹੈ। ਸੋਸ਼ਲ ਮੀਡੀਆ ਤੇ ਉਹ ਅਕਸਰ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦੀ ਰਹਿੰਦੀ ਹੈ ।
ਅਦਾਕਾਰਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਪੰਜਾਬੀ ਇੰਡਸਟਰੀ ਤੋਂ ਕੀਤੀ ਸੀ। ਜਿਸ ਤੋਂ ਬਾਅਦ ਉਸ ਨੇ ਬਿੱਗ ਬੌਸ ‘ਚ ਭਾਗ ਲਿਆ ਅਤੇ ਇਸ ਤੋਂ ਬਾਅਦ ਉਸ ਨੇ ਕਈ ਪ੍ਰੋਜੈਕਟ ‘ਚ ਕੰਮ ਕੀਤਾ ਅਤੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਅਦਾਕਾਰੀ ਕਰ ਚੁੱਕੀ ਹੈ।
- GTC Pollywood