logo
logo

ਵਿਆਹ ਤੋਂ ਤਿੰਨ ਮਹੀਨੇ ਬਾਅਦ ਹੀ ਅਦਾਕਾਰਾ ਮੋਨਿਕਾ ਗਿੱਲ ਨੇ ਆਪਣੀ ਪ੍ਰੈਗਨੇਂਸੀ ਦਾ ਕੀਤਾ ਐਲਾਨ, ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਗੁੱਡ ਨਿਊਜ਼

ਮੋਨਿਕਾ ਗਿੱਲ ਜੋ ਕਿ ਕੁਝ ਮਹੀਨੇ ਪਹਿਲਾਂ ਹੀ ਵਿਆਹ ਦੇ ਬੰੰਧਨ ‘ਚ ਬੱਝੀ ਸੀ । ਉਸ ਨੇ ਵਿਆਹ ਤੋਂ ਤਿੰਨ ਮਹੀਨੇ ਬਾਅਦ ਹੀ ਆਪਣੀ ਪਹਿਲੀ ਪ੍ਰੈਗਨੇਂਸੀ ਦਾ ਐਲਾਨ ਕਰ ਦਿੱਤਾ ਹੈ। ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬੇਬੀ ਬੰਪ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਫੈਨਸ ਦੇ ਨਾਲ ਇਸ ਗੁੱਡ ਨਿਊਜ਼ ਨੂੰ ਸ਼ੇਅਰ ਕੀਤਾ ਹੈ। ਅਦਾਕਾਰਾ ਨੇ ਲਿਖਿਆ “ਇਸ ਸਾਲ ਜ਼ਿੰਦਗੀ ਵਿੱਚ ਇੱਕ ਨਵੀਂ ਨੰਨ੍ਹੀ ਜਾਨ ਆਉਣ ਦੀ ਖੁਸ਼ੀ ਅਤੇ ਰੱਬ ਦਾ ਬੇਹੱਦ ਸ਼ੁਕਰਾਨਾ”।

ਮੋਨਿਕਾ ਗਿੱਲ ਨੇ ਜਿਉਂ ਹੀ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਉਹਨਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ।ਦੱਸ ਦਈਏ ਕਿ ਸਤੰਬਰ ਮਹੀਨੇ ‘ਚ ਹੀ ਅਦਾਕਾਰਾ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ ਅਤੇ ਹੁਣ ਉਹ ਆਪਣੀ ਪਹਿਲੀ ਪ੍ਰੈਗਨੇਂਸੀ ਨੂੰ ਲੈ ਕੇ ਬਹੁਤ ਹੀ ਜ਼ਿਆਦਾ ਐਕਸਾਈਟਡ ਹੈ। 

ਮੋਨਿਕਾ ਗਿੱਲ ਦਾ ਵਰਕ ਫ੍ਰੰਟ 

ਮੋਨਿਕਾ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ। ਉਨ੍ਹਾਂ ਨੇ ਬਤੌਰ ਮਾਡਲ ਕਈ ਗੀਤਾਂ ‘ਚ ਵੀ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਹ ਯਾਰਾ ਵੇ, ਉੱਚਾ ਦਰ ਬਾਬੇ ਨਾਨਕ ਦਾ, ਪਲਟਨ, ਸਤਿ ਸ੍ਰੀ ਅਕਾਲ ਇੰਗਲੈਂਡ, ਫਿਰੰਗੀ, ਅੰਬਰਸਰੀਆ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ।

- GTC Pollywood

Top Stories