logo
logo

ਅਫਸਾਨਾ ਖ਼ਾਨ, ਨੀਰੂ ਬਾਜਵਾ, ਚੰਦਰਾ ਬਰਾੜ ਸਣੇ ਕਈ ਪੰਜਾਬੀ ਸਿਤਾਰਿਆਂ ਨੇ ਮਨਾਇਆ ਦੀਵਾਲੀ ਦਾ ਤਿਉਹਾਰ

ਅਦਾਕਾਰਾ ਨੀਰੂ ਬਾਜਵਾ,ਅਫਸਾਨਾ ਖ਼ਾਨ ਅਤੇ ਗਾਇਕ ਚੰਦਰਾ ਬਰਾੜ ਨੇ ਵੀ ਦੀਵਾਲੀ ਦਾ ਤਿਉਹਾਰ ਬੜੇ ਹੀ ਚਾਅ ਤੇ ਉਤਸ਼ਾਹ ਦੇ ਨਾਲ ਮਨਾਇਆ। ਜਿਸ ਦੀਆਂ ਤਸਵੀਰਾਂ ਤੇ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਗਾਇਕਾ ਅਫਸਾਨਾ ਖ਼ਾਨ ਨੇ ਵੀ ਪਟਾਕੇ ਚਲਾ ਕੇ ਅਤੇ ਮਠਿਆਈਆਂ ਵੰਡ ਕੇ ਇੱਕ ਦੂਜੇ ਨੂੰ ਇਸ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। 

ਨੀਰੂ ਬਾਜਵਾ ਨੇ ਪਰਿਵਾਰ ਨਾਲ ਮਨਾਇਆ ਜਸ਼ਨ 

ਅਦਾਕਾਰਾ ਨੀਰੂ ਬਾਜਵਾ ਨੇ ਵੀ ਅਪਣੇ ਪਰਿਵਾਰ ਦੇ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਇੱਕ ਤਸਵੀਰ ‘ਚ ਨੀਰੂ ਬਾਜਵਾ ਆਪਣੀ ਸੱਸ ਮਾਂ ਦੇ ਨਾਲ ਨਜ਼ਰ ਆ ਰਹੇ ਹਨ। ਜਦੋਂਕਿ ਦੂਜੀ ਤਸਵੀਰ ‘ਚ ਉਹ ਆਪਣੇ ਸਹੁਰੇ ਪਰਿਵਾਰ ਦੇ ਨਾਲ ਦਿਖਾਈ ਦੇ ਰਹੇ ਹਨ ।ਇਸ ਤੋਂ ਇਲਾਵਾ ਉਨ੍ਹਾਂ ਦੀਆਂ ਦੋਵੇਂ ਧੀਆਂ ਵੀ ਦਿਖਾਈ ਦੇ ਰਹੀਆਂ ਹਨ। ਸੋਸ਼ਲ ਮੀਡੀਆ ਤੇ ਅਦਾਕਾਰਾ ਨੇ ਜਿਉਂ ਹੀ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਫੈਨਸ ਨੇ ਵੀ ਖੂਬ ਰਿਐਕਸ਼ਨ ਦਿੰਦੇ ਹੋਏ ਨਜ਼ਰ ਆਏ । 

ਚੰਦਰਾ ਬਰਾੜ ਨੇ ਵੀ ਸਾਂਝਾ ਕੀਤਾ ਵੀਡੀਓ 

ਗਾਇਕ ਚੰਦਰਾ ਬਰਾੜ ਨੇ ਵੀ ਦੀਵਾਲੀ ਦਾ ਤਿਉਹਾਰ ਬੜੇ ਹੀ ਚਾਅ ਤੇ ਉਤਸ਼ਾਹ ਦੇ ਨਾਲ ਮਨਾਇਆ। ਸੋਸ਼ਲ ਮੀਡੀਆ ਤੇ ਗਾਇਕ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ। ਜਿਸ ‘ਚ ਉਹਨਾਂ ਨੇ ਆਪਣੀ ਪਤਨੀ ਦੇ ਨਾਲ ਵੀਡੀਓ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ! ਘਰਾਂ ਵਿੱਚ ਰੌਸ਼ਨੀ, ਜ਼ਿੰਦਗੀ ਵਿੱਚ ਖੁਸ਼ੀਆਂ ਤੇ ਹਰ ਘਰ ਵਿੱਚ ਬਰਕਤ ਬਣੀ ਰਹੇ”।

- GTC Pollywood

Top Stories