logo
logo

ਦਿਲਜੀਤ ਦੋਸਾਂਝ ਨੇ Coachella 2027 ਲਈ ਦਿੱਤਾ ਸੰਕੇਤ, ਟੀਮ ਨੇ ਪੋਸਟ ਸਾਂਝੀ ਕਰ ਲਿਖਿਆ- 2023 ਤਾਂ ਸਿਰਫ਼ ਸ਼ੁਰੂਆਤ ਸੀ

ਪੰਜਾਬੀ ਗਾਇਕ ਅਤੇ ਗਲੋਬਲ ਸਟਾਰ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਅੰਤਰਰਾਸ਼ਟਰੀ ਮੰਚ 'ਤੇ ਧਮਾਲ ਮਚਾਉਣ ਦੀ ਤਿਆਰੀ ਵਿੱਚ ਨਜ਼ਰ ਆ ਰਹੇ ਹਨ। ਦਿਲਜੀਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਖ਼ਾਸ ਪੋਸਟ ਸਾਂਝੀ ਕੀਤੀ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਉਤਸ਼ਾਹ ਵਧਾ ਦਿੱਤਾ ਹੈ।ਦਿਲਜੀਤ ਨੇ ਆਪਣੀ ਪੋਸਟ ਵਿੱਚ ਲਿਖਿਆ, "Coachella 2023 was just the beginning. See you again on April 9 & 16, 2027." ਯਾਨੀ Coachella 2023 ਤਾਂ ਸਿਰਫ਼ ਸ਼ੁਰੂਆਤ ਸੀ ਅਤੇ ਹੁਣ 9 ਤੇ 16 ਅਪ੍ਰੈਲ 2027 ਨੂੰ ਮੁੜ ਮੁਲਾਕਾਤ ਹੋਵੇਗੀ।

ਦਿਲਜੀਤ ਦੀ ਇਸ ਪੋਸਟ ਤੋਂ ਬਾਅਦ ਪ੍ਰਸ਼ੰਸਕਾਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ ਕਿ ਕੀ ਗਾਇਕ 2027 ਵਿੱਚ ਮੁੜ Coachella ਦੇ ਮੰਚ 'ਤੇ ਆਪਣੀ ਪੇਸ਼ਕਾਰੀ ਦੇਣ ਜਾ ਰਹੇ ਹਨ। ਹਾਲਾਂਕਿ, ਪੋਸਟ ਵਿੱਚ ਉਨ੍ਹਾਂ ਨੇ ਆਪਣੀ ਪੇਸ਼ਕਾਰੀ ਬਾਰੇ ਵਿਸਥਾਰ ਨਾਲ ਕੋਈ ਜਾਣਕਾਰੀ ਨਹੀਂ ਦਿੱਤੀ।

2023 ਵਿੱਚ ਰਚਿਆ ਸੀ ਇਤਿਹਾਸ

ਜ਼ਿਕਰਯੋਗ ਹੈ ਕਿ ਸਾਲ 2023 ਵਿੱਚ ਦਿਲਜੀਤ ਦੋਸਾਂਝ ਨੇ Coachella ਮਿਊਜ਼ਿਕ ਫੈਸਟੀਵਲ ਵਿੱਚ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਇਤਿਹਾਸ ਰਚਿਆ ਸੀ। ਉਹ ਇਸ ਅੰਤਰਰਾਸ਼ਟਰੀ ਮੰਚ 'ਤੇ ਪ੍ਰਦਰਸ਼ਨ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ ਬਣੇ ਸਨ। ਉਨ੍ਹਾਂ ਨੇ ਪੰਜਾਬੀ ਗੀਤਾਂ ਰਾਹੀਂ ਦੁਨੀਆ ਭਰ ਦੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ ਸੀ।

ਉਨ੍ਹਾਂ ਦੀ ਪੇਸ਼ਕਾਰੀ ਨੇ ਪੰਜਾਬੀ ਸੰਗੀਤ ਨੂੰ ਵਿਸ਼ਵ ਪੱਧਰ 'ਤੇ ਨਵੀਂ ਪਛਾਣ ਦਿਵਾਈ ਸੀ। ਹੁਣ ਦਿਲਜੀਤ ਦੀ 2027 ਵਾਲੀ ਪੋਸਟ ਨੇ ਇੱਕ ਵਾਰ ਫਿਰ ਪ੍ਰਸ਼ੰਸਕਾਂ ਦੀਆਂ ਉਮੀਦਾਂ ਵਧਾ ਦਿੱਤੀਆਂ ਹਨ। ਸਭ ਦੀਆਂ ਨਜ਼ਰਾਂ ਹੁਣ ਇਸ ਗੱਲ 'ਤੇ ਹਨ ਕਿ ਦਿਲਜੀਤ ਵੱਲੋਂ ਇਸ ਸਬੰਧੀ ਅਗਲਾ ਐਲਾਨ ਕਦੋਂ ਕੀਤਾ ਜਾਂਦਾ ਹੈ।

- GTC Pollywood

Top Stories