ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।ਉਹਨਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹਨਾਂ ਦੀ ਪਤਨੀ ਤੇ ਪੁੱਤਰ ਵੀ ਨਜ਼ਰ ਆ ਰਹੇ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰ ਵੀ ਵੀਡੀਓ ‘ਚ ਦਿਖਾਈ ਦੇ ਰਹੇ ਹਨ। ਇਨ੍ਹਾਂ ਤਸਵੀਰਾਂ ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
Add GTC Pollywood on Google
ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।ਉਹਨਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹਨਾਂ ਦੀ ਪਤਨੀ ਤੇ ਪੁੱਤਰ ਵੀ ਨਜ਼ਰ ਆ ਰਹੇ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰ ਵੀ ਵੀਡੀਓ ‘ਚ ਦਿਖਾਈ ਦੇ ਰਹੇ ਹਨ। ਇਨ੍ਹਾਂ ਤਸਵੀਰਾਂ ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਦੱਸ ਦਈਏ ਕਿ ਦਿਲਪ੍ਰੀਤ ਢਿੱਲੋਂ ਦੇ ਘਰ ਬੀਤੇ ਸਾਲ ਦਸੰਬਰ ‘ਚ ਪੁੱਤਰ ਨੇ ਜਨਮ ਲਿਆ ਸੀ ਅਤੇ ਇਸ ਤੋਂ ਬਾਅਦ ਉੇਹ ਬੇਟੇ ਦੇ ਨਾਲ ਲਗਾਤਾਰ ਤਸਵੀਰਾਂ ਤੇ ਵੀਡੀਓ ਸਾਂਝੇ ਕਰ ਰਹੇ ਹਨ।

ਦਿਲਪ੍ਰੀਤ ਢਿੱਲੋਂ ਦਾ ਵਰਕ ਫ੍ਰੰਟ
ਦਿਲਪ੍ਰੀਤ ਢਿੱਲੋਂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਗੀਤਾਂ ਦੇ ਨਾਲ-ਨਾਲ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਜਿਸ ‘ਚ ਜੱਦੀ ਸਰਦਾਰ, ਸੱਸ ਮੇਰੀ ਨੇ ਮੁੰਡਾ ਜੰਮਿਆ, ਮੇਰਾ ਵਿਆਹ ਕਰਾ ਦਿਓ ਸਣੇ ਕਈ ਫ਼ਿਲਮਾਂ ਕੀਤੀਆਂ ਹਨ।

ਦਿਲਪ੍ਰੀਤ ਢਿੱਲੋਂ ਦੀ ਨਿੱਜੀ ਜ਼ਿੰਦਗੀ
ਦਿਲਪ੍ਰੀਤ ਢਿੱਲੋਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਕਾਫੀ ਉਤਰਾਅ ਚੜਾਅ ਵਾਲੀ ਰਹੀ ਹੈ। ਦਿਲਪ੍ਰੀਤ ਢਿੱਲੋਂ ਨੇ ਵਿਦੇਸ਼ੀ ਮੂਲ ਦੀ ਪੰਜਾਬੀ ਅੰਬਰ ਧਾਲੀਵਾਲ ਦੇ ਨਾਲ ਵਿਆਹ ਕਰਵਾਇਆ ਸੀ । ਪਰ ਇਹ ਵਿਆਹ ਜ਼ਿਆਦਾ ਸਮੇਂ ਤੱਕ ਨਹੀਂ ਚੱਲਿਆ ਅਤੇ ਦੋਵਾਂ ਦਰਮਿਆਨ ਅਣਬਣ ਹੋ ਗਈ। ਜਿਸ ਤੋਂ ਬਾਅਦ ਦੋਵਾਂ ਦੇ ਰਸਤੇ ਹਮੇਸ਼ਾ ਦੇ ਲਈ ਵੱਖੋ ਵੱਖ ਹੋ ਗਏ ਸਨ।
- GTC Pollywood