ਗਾਇਕ ਗੁਲਾਬ ਸਿੱਧੂ ਨੇ ਆਪਣੇ ਪਿਤਾ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਪਿਤਾ ਦੇ ਨਾਲ ਨਜ਼ਰ ਆ ਰਹੇ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਆਪਣੇ ਪਿਤਾ ਦੀਆਂ ਲੱਤਾਂ ਨੂੰ ਆਪਣੀ ਝੋਲੀ ‘ਚ ਰੱਖ ਕੇ ਸਿੱਧੂ ਮੂਸੇਵਾਲਾ ਦਾ ਗੀਤ ਗਾ ਰਹੇ ਹਨ ।
Add GTC Pollywood on Google
ਗਾਇਕ ਗੁਲਾਬ ਸਿੱਧੂ ਨੇ ਆਪਣੇ ਪਿਤਾ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਪਿਤਾ ਦੇ ਨਾਲ ਨਜ਼ਰ ਆ ਰਹੇ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਆਪਣੇ ਪਿਤਾ ਦੀਆਂ ਲੱਤਾਂ ਨੂੰ ਆਪਣੀ ਝੋਲੀ ‘ਚ ਰੱਖ ਕੇ ਸਿੱਧੂ ਮੂਸੇਵਾਲਾ ਦਾ ਗੀਤ ਗਾ ਰਹੇ ਹਨ । ਸੋਸ਼ਲ ਮੀਡੀਆ ‘ਤੇ ਗੁਲਾਬ ਸਿੱਧੂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਨੂੰ ਵੀ ਪਿਉ ਪੁੱਤਰ ਦੀ ਜੋੜੀ ਕਾਫੀ ਪਸੰਦ ਆ ਰਹੀ ਹੈ। ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਗੁਲਾਬ ਸਿੱਧੂ ਦਾ ਵਰਕ ਫ੍ਰੰਟ
ਗਾਇਕ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਸੋਸ਼ਲ ਮੀਡੀਆ ਤੇ ਗਾਇਕ ਦੀ ਵੱਡੀ ਫੈਨ ਫਾਲੋਵਿੰਗ ਹੈ ਅਤੇ ਉਹ ਜਲਦ ਹੀ ਇੱਕ ਫ਼ਿਲਮ ‘ਜੁਦਾ’ ‘ਚ ਨਜ਼ਰ ਆਉਣਗੇ ।
_5e706af41556c1c67ca6687ede0f319c_1280X720.webp)
ਫ਼ਿਲਮ 21 ਅਗਸਤ ਨੂੰ ਸਿਨੇਮਾਂ ਘਰਾਂ ‘ਚ ਰਿਲੀਜ਼ ਹੋਵੇਗੀ।ਇਸ ਫ਼ਿਲਮ ‘ਚ ਗੁਲਾਬ ਸਿੱਧੂ ਨੇ ਇੱਕ ਪ੍ਰੇਮੀ ਦਾ ਕਿਰਦਾਰ ਨਿਭਾਇਆ ਹੈ। ਫ਼ਿਲਮ ‘ਚ ਉਨ੍ਹਾਂ ਦੇ ਨਾਲ ਜੈਸਮੀਨ ਭਸੀਨ ਨਜ਼ਰ ਆਉਣਗੇ ।ਗੁਲਾਬ ਸਿੱਧੂ ਨੇ ਇਸ ਫ਼ਿਲਮ ਦੇ ਨਾਲ ਪੰਜਾਬੀ ਇੰਡਸਟਰੀ ‘ਚ ਡੈਬਿਊ ਕੀਤਾ ਹੈ। ਜਦੋਂਕਿ ਜੈਸਮੀਨ ਭਸੀਨ ਇਸ ਤੋਂ ਪਹਿਲਾਂ ਵੀ ਕਈ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ।
- GTC Pollywood