ਗੁਰਲੇਜ ਅਖਤਰ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੀ ਧੀ ਦੇ ਨਾਲ ਗੀਤ ਤੇ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰ ਰਹੀ ਹੈ।
Add GTC Pollywood on Google
ਗੁਰਲੇਜ ਅਖਤਰ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੀ ਧੀ ਦੇ ਨਾਲ ਗੀਤ ਤੇ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰ ਰਹੀ ਹੈ। ਵੀਡੀਓ ‘ਚ ਅਦਾਕਾਰਾ ਵਨ ਪੀਸ ‘ਚ ਨਜ਼ਰ ਆ ਰਹੀ ਹੈ ਅਤੇ ਫੈਨਸ ਨੂੰ ਮਾਂ ਧੀ ਦੀ ਜੋੜੀ ਬਹੁਤ ਜ਼ਿਆਦਾ ਪਸੰਦ ਆ ਰਹੀ ਹੈ।

ਗੁਰਲੇਜ ਅਖਤਰ ਦਾ ਵਰਕ ਫ੍ਰੰਟ
ਗੁਰਲੇਜ ਅਖਤਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਨੇ ਬਹੁਤ ਛੋਟੀ ਉਮਰ ‘ਚ ਗਾਉਣਾ ਸ਼ੁਰੂ ਕਰ ਦਿੱਤਾ ਸੀ। ਕਿਉਂਕਿ ਉਨ੍ਹਾਂ ਦੇ ਪਿਤਾ ਜੀ ਦਾ ਦਿਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਮਾਂ ਦੇ ਨਾਲ ਨਾਲ ਘਰ ‘ਚ ਵੱਡੀ ਹੋਣ ਦੇ ਨਾਤੇ ਘਰ ਦੀ ਜਿੰਮੇਵਾਰੀ ਉਨ੍ਹਾਂ ਤੇ ਵੀ ਆਣ ਪਈ ਸੀ ।

ਗੁਰਲੇਜ ਅਖਤਰ ਦੀ ਨਿੱਜੀ ਜ਼ਿੰਦਗੀ
ਗੁਰਲੇਜ ਅਖਤਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਉਹਨਾਂ ਨੇ ਕੁਲਵਿੰਦਰ ਕੈਲੀ ਦੇ ਵਿਆਹ ਕਰਵਾਇਆ ਹੈ। ਇਸ ਵਿਆਹ ਤੋਂ ਬਾਅਦ ਉਨ੍ਹ੍ਹਾਂ ਦੇ ਘਰ ਪੁੱਤਰ ਦਾਨਵੀਰ ਦਾ ਜਨਮ ਹੋਇਆ ਅਤੇ ਇਸ ਤੋਂ ਬਾਅਦ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੇ ਘਰ ਧੀ ਦਾ ਜਨਮ ਹੋਇਆ ਸੀ।
- GTC Pollywood