logo
logo

ਹਰਭਜਨ ਮਾਨ ਤੇ ਉਨ੍ਹਾਂ ਦੇ ਪੁੱਤਰ ਅਵਕਾਸ਼ ਮਾਨ ਦੀ ਫ਼ਿਲਮ ‘ਇਹ ਦਿਨ ਰੋਜ਼ ਨੀ ਆਉਣੇ’ ਦੀ ਰਿਲੀਜ਼ ਡੇਟ ਦਾ ਐਲਾਨ, ਜਾਣੋ ਕਦੋਂ ਹੋਵੇਗੀ ਰਿਲੀਜ਼

ਹਰਭਜਨ ਮਾਨ ਤੇ ਉਨ੍ਹਾਂ ਦੇ ਪੁੱਤਰ ਅਵਕਾਸ਼ ਮਾਨ ਦੀ ਫ਼ਿਲਮ ‘ਇਹ ਦਿਨ ਰੋਜ਼ ਨੀ ਆਉਣੇ’ ਦੀ ਰਿਲੀਜ਼ ਡੇਟ ਦਾ ਖੁਲਾਸਾ ਹੋ ਗਿਆ ਹੈ। ਇਹ ਫ਼ਿਲਮ ਇਸੇ ਸਾਲ ਨੌ ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਹ ਅਵਕਾਸ਼ ਮਾਨ ਦੀ ਪਹਿਲੀ ਫ਼ਿਲਮ ਹੈ। ਇਸ ਫ਼ਿਲਮ ‘ਚ ਹਰਭਜਨ ਮਾਨ ਤੋਂ ਇਲਾਵਾ ਅਦਾਕਾਰਾ ਨਿਰਮਲ ਰਿਸ਼ੀ,ਸਰਬਜੀਤ ਚੀਮਾ, ਪ੍ਰੀਤੀਸ਼ ਨਰੂਲਾ ਸਣੇ ਕਈ ਕਲਾਕਾਰ ਨਜ਼ਰ ਆਉਣਗੇ ।

ਇਸ ਫ਼ਿਲਮ ਦੀ ਕਹਾਣੀ ਅਨੀਤ ਸੇਖੋਂ ਦੇ ਵੱਲੋਂ ਲਿਖੀ ਗਈ ਹੈ ਅਤੇ ਪ੍ਰੋੋੋਡਿਊਸ ਕੀਤਾ ਜਾ ਰਿਹਾ ਹੈ ਤਿੰਨ ਰੰਗ ਫ਼ਿਲਮਸ ਦੇ ਵੱਲੋਂ।ਇਸ ਫ਼ਿਲਮ ਨੂੰ ਲੈ ਕੇ ਫ਼ਿਲਮ ਦੇ ਕਲਾਕਾਰ ਵੀ ਬਹੁਤ ਐਕਸਾਈਟਡ ਹਨ ਅਤੇ ਹਰਭਜਨ ਮਾਨ ਦੇ ਪੁੱਤਰ ਅਵਕਾਸ਼ ਮਾਨ ਦੀ ਅਦਾਕਾਰੀ ਨੂੰ ਬਤੌਰ ਅਦਾਕਾਰ ਵੇਖਣ ਦੇ ਲਈ ਬਹੁਤ ਉਤਾਵਲੇ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਹਰਭਜਨ ਮਾਨ ਦੀ ਧੀ ਵੀ ਡਾਇਰੈਕਸ਼ਨ ਦੇ ਖੇਤਰ ‘ਚ ਨਿੱਤਰੀ ਹੋਈ ਹੈ। 

ਹਰਭਜਨ ਮਾਨ ਦਾ ਵਰਕ ਫ੍ਰੰਟ 

ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਤੇ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਦੱਸ ਦਈਏ ਕਿ ਨੱਬੇ ਦੇ ਦਹਾਕੇ ਤੋਂ ਬਾਅਦ ਪੰਜਾਬੀ ਸਿਨੇਮਾ ਨੂੰ ਮੁੜ ਤੋਂ ਸੁਰਜਿਤ ਕਰਨ ਦਾ ਸਿਹਰਾ ਹਰਭਜਨ ਮਾਨ ਨੂੰ ਹੀ ਜਾਂਦਾ ਹੈ। ਉਨ੍ਹਾਂ ਦੇ ਵੱਲੋਂ ਜੀ ਆਇਆਂ ਨੂੰ, ਅਸਾਂ ਨੂੰ ਮਾਣ ਵਤਨਾਂ ਦਾ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਹੈ।

- GTC Pollywood

Top Stories