ਹਰਭਜਨ ਮਾਨ ਆਪਣੇ ਪਰਿਵਾਰ ਦੇ ਨਾਲ ਇਨ੍ਹੀਂ ਦਿਨੀਂ ਸਵੀਡਨ ‘ਚ ਵੈਕੇਸ਼ਨ ਮਨਾ ਰਹੇ ਹਨ । ਜਿਸ ਦੀਆਂ ਤਸਵੀਰਾਂ ਤੇ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਆਪਣੇ ਪਰਿਵਾਰ ਦੇ ਨਾਲ ਸਵੀਡਨ ‘ਚ ਖੂਬ ਇਨਜੁਆਏ ਕਰ ਰਹੇ ਹਨ ਤੇ ਪਹਾੜੀ ਵਾਦੀਆਂ ‘ਚ ਘੁੰਮ ਰਹੇ ਹਨ ਅਤੇ ਇਸ ਦੇ ਨਾਲ ਹੀ ਲਜੀਜ਼ ਖਾਣੇ ਦਾ ਵੀ ਅਨੰਦ ਮਾਣਦੇ ਹੋਏ ਨਜ਼ਰ ਆਏ ।
Add GTC Pollywood on Google
ਹਰਭਜਨ ਮਾਨ ਆਪਣੇ ਪਰਿਵਾਰ ਦੇ ਨਾਲ ਇਨ੍ਹੀਂ ਦਿਨੀਂ ਸਵੀਡਨ ‘ਚ ਵੈਕੇਸ਼ਨ ਮਨਾ ਰਹੇ ਹਨ । ਜਿਸ ਦੀਆਂ ਤਸਵੀਰਾਂ ਤੇ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਆਪਣੇ ਪਰਿਵਾਰ ਦੇ ਨਾਲ ਸਵੀਡਨ ‘ਚ ਖੂਬ ਇਨਜੁਆਏ ਕਰ ਰਹੇ ਹਨ ਤੇ ਪਹਾੜੀ ਵਾਦੀਆਂ ‘ਚ ਘੁੰਮ ਰਹੇ ਹਨ ਅਤੇ ਇਸ ਦੇ ਨਾਲ ਹੀ ਲਜੀਜ਼ ਖਾਣੇ ਦਾ ਵੀ ਅਨੰਦ ਮਾਣਦੇ ਹੋਏ ਨਜ਼ਰ ਆਏ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਗਾਇਕ ਦੇ ਵੱਲੋਂ ਸਾਂਝਾ ਕੀਤਾ ਗਿਆ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

ਇਸ ਦੇ ਨਾਲ ਹੀ ਕਈ ਸੈਲੀਬ੍ਰੇਟੀਜ਼ ਨੇ ਵੀ ਇਸ ‘ਤੇ ਰਿਐਕਸ਼ਨ ਦਿੱਤੇ ਹਨ । ਹਰਭਜਨ ਮਾਨ ਨੇ ਆਪਣੀ ਪਤਨੀ ਤੇ ਧੀ ਦੇ ਨਾਲ ਤਸਵੀਰਾਂ ਵੀ ਕਲਿੱਕ ਕਰਵਾਈਆਂ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਯੂਰਪ ‘ਚ ਸਥਿਤ ੧੯੦੫ ‘ਚ ਬਣੀ ਚਰਚ ਵੀ ਵੇਖਣ ਦੇ ਲਈ ਮਾਨ ਪਰਿਵਾਰ ਪਹੁੰਚਿਆ। ਇਸ ਤੋਂ ਇਲਾਵਾ ਬੀਚ ‘ਤੇ ਮਸਤੀ ਕਰਦੇ ਹੋਏ ਹਰਭਜਨ ਮਾਨ ਦੇ ਪਤਨੀ ਹਰਮਨ ਮਾਨ ਨਜ਼ਰ ਆਏ ।

ਹਰਭਜਨ ਮਾਨ ਦਾ ਵਰਕ ਫ੍ਰੰਟ
ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਜਲਦ ਹੀ ਉਹ ਆਪਣੀ ਨਵੀਂ ਪੰਜਾਬੀ ਫ਼ਿਲਮ ‘ਇਹ ਦਿਨ ਰੋਜ਼ ਨਹੀਂ ਆਉਣੇ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।

ਇਹ ਫ਼ਿਲਮ ਅਗਲੇ ਮਹੀਨੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਹਰਭਜਨ ਮਾਨ ਦੀ ਧੀ ਸਾਹਰ ਮਾਨ ਵੀ ਡਾਇਰੈਕਸ਼ਨ ਦੇ ਖੇਤਰ ‘ਚ ਨਿੱਤਰ ਚੁੱਕੀ ਹੈ ਅਤੇ ‘ਖੇਮੋਂ’ ਨਾਂਅ ਦੀ ਫ਼ਿਲਮ ਲੈ ਕੇ ਜਲਦ ਦਰਸ਼ਕਾਂ ‘ਚ ਹਾਜ਼ਰ ਹੋਵੇਗੀ ।
- GTC Pollywood