logo
logo

ਕੀ ਹਿਮਾਂਸ਼ੀ ਖੁਰਾਣਾ ਦੀ ਬਾਂਹ ‘ਤੇ ਲੱਗੀ ਸੱਟ ! ਤਸਵੀਰਾਂ ਇੰਸਟਾਗ੍ਰਾਮ ਸਟੋਰੀ ‘ਚ ਕੀਤੀਆਂ ਸਾਂਝੀਆਂ

ਹਿਮਾਂਸ਼ੀ ਖੁਰਾਣਾ ਦੀ ਬਾਂਹ ‘ਤੇ ਸੱਟ ਲੱਗ ਗਈ ਹੈ। ਜਿਸ ਦਾ ਇੱਕ ਵੀਡੀਓ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੀ ਬਾਂਹ ਨੂੰ ਸਹਾਰਾ ਦੇਣ ਵਾਲੀ ਇੱਕ ਚੀਜ਼ ਦੇ ਨਾਲ ਬੰਨਿਆ ਹੋਇਆ ਹੈ ਅਤੇ ਇਸ ਤੋਂ ਇਲਾਵਾ ਅਦਾਕਾਰਾ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ। ਹਾਲਾਂਕਿ ਅਦਾਕਾਰਾ ਨੇ ਕਿਸੇ ਵੀ ਤਰ੍ਹਾਂ ਦੀ ਇੰਜਰੀ ਦੀ ਖ਼ਬਰ ਫੈਨਸ ਦੇ ਨਾਲ ਸਾਂਝੀ ਨਹੀਂ ਕੀਤੀ। 

ਹਿਮਾਂਸ਼ੀ ਖੁਰਾਣਾ ਦਾ ਵਰਕ ਫ੍ਰੰਟ 

ਹਿਮਾਂਸ਼ੀ ਖੁਰਾਣਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।ਉਨ੍ਹਾਂ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ। ਹਾਲ ਹੀ ‘ਚ ਉਹ ਇੱਕ ਪੌਡਕਾਸਟ ਨੂੰ ਲੈ ਕੇ ਚਰਚਾ ‘ਚ ਰਹੇ ਹਨ।

ਇਸ ਪੌਡਕਾਸਟ ਦੇ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਆਸਿਮ ਰਿਆਜ਼ ਨੇ ਉਨ੍ਹਾਂ ਨੂੰ ਧਰਮ ਪਰਿਵਰਤਨ ਕਰਨ ਦੇ ਲਈ ਦਬਾਅ ਪਾਇਆ ਸੀ । ਜਿਸ ਤੋਂ ਬਾਅਦ ਆਸਿਮ ਰਿਆਜ਼ ਨੇ ਵੀ ਬੀਤੇ ਦਿਨ ਇੱਕ ਪੋਸਟ ਸਾਂਝੀ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੇ ਕਦੇ ਵੀ ਕਿਸੇ ਨੂੰ ਧਰਮ ਪਰਿਵਰਤਨ ਦੇ ਲਈ ਨਹੀਂ ਕਿਹਾ । 

- GTC Pollywood

Top Stories