ਜੈਜ਼ੀ ਬੀ ਇਨ੍ਹੀਂ ਦਿਨੀਂ ਪੰਜਾਬ ਆਏ ਹਨ। ਉਹ ਹੁਣ ਹਜ਼ੂਰ ਸਾਹਿਬ ਦੇ ਦਰਸ਼ਨਾਂ ਦੇ ਲਈ ਪਹੁੰਚੇ ਹਨ। ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜੈਜ਼ੀ ਬੀ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਚ ਮੱਥਾ ਟੇਕਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋਸਤ ਗੋਗਾ ਧਾਲੀਵਾਲ ਵੀ ਮੌਜੂਦ ਹਨ ।
Add GTC Pollywood on Google

_5176132f6957b69b9995e480245057ed_1280X720.webp)
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਨੂੰ ਉੱਥੋਂ ਦੇ ਪ੍ਰਬੰਧਕਾਂ ਦੇ ਵੱਲੋਂ ਸਿਰੋਪਾ ਦੇ ਕੇ ਸਨਮਾਨ ਕਰਦੇ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ਤੇ ਜੈਜ਼ੀ ਬੀ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਦੇ ਵੱਲੋਂ ਵੀ ਇਸ ਨੂੰ ਪਸੰਦ ਕੀਤਾ ਜਾ ਰਿਹਾ ਹੈ।

ਜੈਜ਼ੀ ਬੀ ਦਾ ਵਰਕ ਫ੍ਰੰਟ
ਜੈਜ਼ੀ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ।ਪਿਛਲੇ ਤੀਹ ਸਾਲਾਂ ਤੋਂ ਵੀ ਜ਼ਿਆਦਾ ਸਮੇਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸੇਵਾ ਕਰਦੇ ਆ ਰਹੇ ਹਨ।ਉਨ੍ਹਾਂ ਨੂੰ ਭੰਗੜਾ ਕਿੰਗ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ। ਉਹਨਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਪਰ ਇੱਥੇ ਉਨ੍ਹਾਂ ਦੇ ਕੁਝ ਕੁ ਹਿੱਟ ਗੀਤਾਂ ਦਾ ਜ਼ਿਕਰ ਕਰਾਂਗੇ। ਜਿਸ ‘ਚ ਮਿੱਤਰਾਂ ਦੇ ਬੂਟ, ਨਾਗ ਸਾਂਭ ਲੈ ਜ਼ੁਲਫਾਂ ਦੇ, ਆਇਆ ਮੈਂ ਗੱਡੀ ਮੋੜ ਕੇ, ਰੈਂਬੋ ਰੈਂਬੋ, ਮਹਾਰਾਜੇ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ।
- GTC Pollywood