ਮਨਕਿਰਤ ਔਲਖ ਕੋਟਕਪੁਰਾ ਪਹੁੰਚੇ । ਜਿੱਥੇ ਉਨ੍ਹਾਂ ਨੇ ਅਕਾਲ ਅਕੈਡਮੀ ਦੇ ਵੱਲੋਂ ਜ਼ਰੂਰਤਮੰਦ ਬੱਚਿਆਂ ਦੇ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ ।ਮਨਕਿਰਤ ਔਲਖ ਨੇ ਕਿਹਾ ਕਿ ਅਕਾਲ ਅਕੈਡਮੀ ‘ਚ ਜਿੱਥੇ ਜ਼ਰੂਰਤਮੰਦ ਬੱਚਿਆਂ ਨੂੰ ਮੁਫਤ ਸਿੱਖਿਆ ਮੁੱਹਈਆ ਕਰਵਾਈ ਜਾ ਰਹੀ ਹੈ। ੳੇੁੱਥੇ ਹੀ ਉਨ੍ਹਾਂ ਨੂੰ ਧਾਰਮਿਕ ਸਿੱਖਿਆ ਵੀ ਦਿੱਤੀ ਜਾਵੇਗੀ।
Add GTC Pollywood on Google

_4bb17d32867e04e16d4f4842655d53f2_1280X720.webp)
ਮਨਕਿਰਤ ਔਲਖ ਨੇ ਬਾਬਾ ਜੀ ਨੂੰ ਪੰਜ ਲੱਖ ਦੀ ਸੇਵਾ ਵੀ ਦਿੱਤੀ ਅਤੇ ਕਿਹਾ ਕਿ ਅੱਗੇ ਵੀ ਉਹ ਅਤੇ ਉਨ੍ਹਾਂ ਦੀ ਟੀਮ ਸੇਵਾ ਨਿਭਾਉਂਦੇ ਰਹਿਣਗੇ । ਸੋਸ਼ਲ ਮੀਡੀਆ ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਮਨਕਿਰਤ ਔਲਖ ਦੇ ਇਸ ਜਜ਼ਬੇ ਤੇ ਸੇਵਾ ਦੀ ਤਾਰੀਫ ਕਰ ਰਹੇ ਹਨ।

ਮਨਕਿਰਤ ਔਲਖ ਨੇ ਹੜ੍ਹਾਂ ‘ਚ ਵੀ ਨਿਭਾਈ ਸੀ ਸੇਵਾ
ਮਨਕਿਰਤ ਔਲਖ ਨੇ ਪੰਜਾਬ ‘ਚ 2025 ‘ਚ ਆਏ ਹੜ੍ਹਾਂ ‘ਚ ਵੀ ਸੇਵਾ ਨਿਭਾਈ ਸੀ । ਉਨ੍ਹਾਂ ਨੇ ਵਧ ਚੜ੍ਹ ਕੇ ਗਰੀਬ ਤੇ ਜ਼ਰੂਰਤਮੰਦ ਲੋਕਾਂ ਦੀ ਮਦਦ ਕੀਤੀ ਸੀ। ਇਸ ਦੇ ਨਾਲ ਹੀ ਹੜ੍ਹ ਪੀੜ੍ਹਤਾਂ ਨੂੰ ਰਾਸ਼ਨ ਸਮੱਗਰੀ ਤੇ ਹੋਰ ਜ਼ਰੂਰਤ ਦਾ ਸਮਾਨ ਵੀ ਦਿੱਤਾ ਸੀ ।
ਮਨਕਿਰਤ ਔਲਖ ਦਾ ਵਰਕ ਫ੍ਰੰਟ
ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਹ ਕਬੱਡੀ ਦੇ ਖਿਡਾਰੀ ਵੀ ਰਹਿ ਚੁੱਕੇ ਹਨ ਅਤੇ ਭਲਵਾਨੀ ‘ਚ ਵੀ ਹੱਥ ਆਜ਼ਮਾ ਚੁੱਕੇ ਹਨ ।
- GTC Pollywood