ਅਦਾਕਾਰਾ ਮੋਨਿਕਾ ਗਿੱਲ ਨੇ ਕੁਝ ਮਹੀਨੇ ਪਹਿਲਾਂ ਵਿਆਹ ਕਰਵਾ ਲਿਆ ਹੈ। ਵਿਆਹ ਤੋਂ ਬਾਅਦ ਅਦਾਕਾਰਾ ਲਗਾਤਾਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੇ ਕਰ ਰਹੀ ਹੈ। ਹੁਣ ਉਸ ਨੇ ਬੀਚ ‘ਤੇ ਪਾਣੀ ‘ਚ ਮਸਤੀ ਕਰਦੇ ਹੋਏ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਬਿਕਨੀ ‘ਚ ਨਜ਼ਰ ਆ ਰਹੀ ਹੈ ਅਤੇ ਸੋਸ਼ਲ ਮੀਡੀਆ ਤੇ ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਵੀ ਕੀਤਾ ਹੈ।
Add GTC Pollywood on Google

ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਵੀ ਅਦਾਕਾਰਾ ਨੇ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੇ ਕੀਤੇ ਸਨ। ਦੱਸ ਦਈਏ ਕਿ ਅਦਾਕਾਰਾ ਨੇ ਕੁਝ ਮਹੀਨੇ ਪਹਿਲਾਂ ਹੀ ਵਿਆਹ ਕਰਵਾਇਆ ਹੈ। ਆਪਣੇ ਪਤੀ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਸੀ ਮਿਸਟਰ ਐਂਡ ਮਿਸੇਜ਼ ਸ਼ਰਮਾ।

ਅਦਾਕਾਰਾ ਦਾ ਵਰਕ ਫ੍ਰੰਟ
ਅਦਾਕਾਰਾ ਮੋਨਿਕਾ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ।
ਪਰ ਪਿਛਲੇ ਕੁਝ ਸਾਲਾਂ ਤੋਂ ਉਨ੍ਹਾਂ ਨੇ ਇੰਡਸਟਰੀ ਤੋਂ ਦੂਰੀ ਬਣਾ ਲਈ ਹੈ। ਉਨ੍ਹਾਂ ਨੇ ਅੰਬਰਸਰੀਆ, ਸਤਿ ਸ੍ਰੀ ਅਕਾਲ ਇੰਗਲੈਂਡ,ਯਾਰਾ ਵੇ, ਪਲਟਨ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ।ਇਸ ਤੋਂ ਇਲਾਵਾ ਬਤੌਰ ਮਾਡਲ ਕਈ ਗੀਤਾਂ ‘ਚ ਵੀ ਨਜ਼ਰ ਆ ਚੁੱਕੇ ਹਨ ।
- GTC Pollywood