ਗਾਇਕ ਪਰਮੀਸ਼ ਵਰਮਾ ਨੂੰ ਮਹਿੰਗੀਆਂ ਘੜੀਆਂ ਦਾ ਸ਼ੌਂਕ ਹੈ ਅਤੇ ਅਕਸਰ ਉਹ ਆਪਣੇ ਇਸ ਸ਼ੌਂਕ ਦੇ ਬਾਰੇ ਦੱਸਦੇ ਹੋਏ ਨਜ਼ਰ ਆਉਂਦੇ ਹਨ। ਉਨ੍ਹਾਂ ਨੇ ਹੁਣ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ “ਸ਼ਹਿਰ ਦਾ ਗੇੜਾ ਲਾਇਆ, ਇੱਕ ਸਟੋਰ ਖੋਲ੍ਹਿਆ, ਘੜੀ ਖਰੀਦੀ, ਪ੍ਰਸ਼ੰਸਕਾਂ ਨੂੰ ਮਿਲਿਆ, ਕੁਝ ਚੀਜ਼ਾਂ 'ਤੇ ਦਸਤਖਤ ਕੀਤੇ, ਕੈਮਰਿਆਂ ਦਾ ਸਾਹਮਣਾ ਕੀਤਾ ਅਤੇ ਘਰ ਵਾਪਸ ਆ ਗਿਆ। ਬਸ ਇੱਕ ਹੋਰ ਰੁਝੇਵੇਂ ਭਰਿਆ ਦਿਨ” ।
Add GTC Pollywood on Google

ਗਾਇਕ ਪਰਮੀਸ਼ ਵਰਮਾ ਦੀ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।

ਪਰਮੀਸ਼ ਵਰਮਾ ਦਾ ਵਰਕ ਫ੍ਰੰਟ
ਪਰਮੀਸ਼ ਵਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ।

ਹੁਣ ਤੱਕ ਉਨ੍ਹਾਂ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋ ਚੁੱਕੀਆਂ ਹਨ । ਹਾਲ ਹੀ ‘ਚ ਉਨ੍ਹਾਂ ਦੀ ‘ਸ਼ੇਰਾ’ ਫ਼ਿਲਮ ਰਿਲੀਜ਼ ਹੋਈ ਹੈ। ਇਸ ਫ਼ਿਲਮ ‘ਚ ਉਨ੍ਹਾਂ ਨੇ ਦਮਦਾਰ ਕਿਰਦਾਰ ਨਿਭਾਇਆ ਹੈ।ਇਸ ਤੋਂ ਇਲਾਵਾ ਰੌਕੀ ਮੈਂਟਲ, ਜਿੰਦੇ ਮੇਰੀਏ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ।
- GTC Pollywood