ਸਰਦ ਰੁੱਤ ਦੇ ਨਰਾਤਿਆਂ ਦੀ ਸ਼ੁਰੂਆਤ ਐਤਵਾਰ ਤੋਂ ਹੋ ਚੁੱਕੀ ਹੈ ਅਤੇ ਇਸ ਦੌਰਾਨ ਮਾਤਾ ਦੇ ਨੌ ਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ।ਇਸ ਦੀ ਸਮਾਪਤੀ ਦਿਨ ਮੰਗਲਵਾਰ ਵੀਹ ਅਕਤੂਬਰ ਨੂੰ ਹੋਵੇਗੀ ।ਨਰਾਤਿਆਂ ਦੇ ਦੌਰਾਨ ਮਾਤਾ ਦੇ ਨੌ ਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ।ਇਸ ਦੌਰਾਨ ਸ਼ਰਧਾਲੂ ਵਰਤ ਰੱਖਦੇ ਹਨ ਅਤੇ ਆਪਣੀਆਂ ਮੰਨਤਾਂ ਮਨੌਤਾਂ ਦੀ ਪੂਰਤੀ ਦੇ ਲਈ ਮਾਂ ਦੇ ਅੱਗੇ ਪ੍ਰਾਰਥਨਾ ਕਰਦੇ ਹਨ।
Add GTC Pollywood on Google
ਸਰਦ ਰੁੱਤ ਦੇ ਨਰਾਤਿਆਂ ਦੀ ਸ਼ੁਰੂਆਤ ਐਤਵਾਰ ਤੋਂ ਹੋ ਚੁੱਕੀ ਹੈ ਅਤੇ ਇਸ ਦੌਰਾਨ ਮਾਤਾ ਦੇ ਨੌ ਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ।ਇਸ ਦੀ ਸਮਾਪਤੀ ਦਿਨ ਮੰਗਲਵਾਰ ਵੀਹ ਅਕਤੂਬਰ ਨੂੰ ਹੋਵੇਗੀ ।ਨਰਾਤਿਆਂ ਦੇ ਦੌਰਾਨ ਮਾਤਾ ਦੇ ਨੌ ਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ।ਇਸ ਦੌਰਾਨ ਸ਼ਰਧਾਲੂ ਵਰਤ ਰੱਖਦੇ ਹਨ ਅਤੇ ਆਪਣੀਆਂ ਮੰਨਤਾਂ ਮਨੌਤਾਂ ਦੀ ਪੂਰਤੀ ਦੇ ਲਈ ਮਾਂ ਦੇ ਅੱਗੇ ਪ੍ਰਾਰਥਨਾ ਕਰਦੇ ਹਨ ਅਤੇ ਮਾਂ ਵੀ ਆਪਣੇ ਭਗਤਾਂ ਨੂੰ ਨਿਰਾਸ਼ ਨਹੀਂ ਹੋਣ ਦਿੰਦੀ ਅਤੇ ਉਨ੍ਹਾਂ ਦੀ ਹਰ ਮਨੋਕਾਮਨਾ ਪੂਰੀ ਕਰਦੀ ਹੈ।

ਗਾਇਕਾ ਜੈਨੀ ਜੌਹਲ ਨੇ ਵੀ ਮਾਂ ਦੇ ਦਰਬਾਰ ਤੋਂ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ‘ਚ ਉਹ ਮਾਂ ਦੀ ਮੂਰਤੀ ਦੇ ਕੋਲ ਬੈਠੀ ਹੋਈ ਹੈ ਅਤੇ ਮਾਂ ਦਾ ਆਸ਼ੀਰਵਾਦ ਲੈ ਰਹੀ ਹੈ। ਸੋਸ਼ਲ ਮੀਡੀਆ ਤੇ ਗਾਇਕਾ ਨੇ ਜਿਉਂ ਹੀ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਫੈਨਸ ਨੇ ਰਿਐਕਸ਼ਨ ਦਿੰਦੇ ਹੋਏ ‘ਜੈ ਮਾਤਾ ਦੀ’ ਲਿਖਦੇ ਹੋਏ ਨਰਾਤਿਆਂ ਦੀ ਵਧਾਈ ਦਿੱਤੀ ।

ਜੈਨੀ ਜੌਹਲ ਦਾ ਵਰਕ ਫ੍ਰੰਟ
ਜੈਨੀ ਜੌਹਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਹ ਆਪਣੇ ਗੀਤਾਂ ਦੇ ਨਾਲ ਚਰਚਾ ਰਹਿੰਦੇ ਹਨ ਅਤੇ ਕੁਝ ਸਮਾਂ ਪਹਿਲਾਂ ਉਨ੍ਹਾਂ ਦਾ ਗੀਤ ‘ਲੈਟਰ ਟੂ ਸੀਐੱਮ’ ਰਿਲੀਜ਼ ਹੋਇਆ ਸੀ। ਇਸ ਗੀਤ ਨੂੰ ਲੈ ਕੇ ਜੈਨੀ ਜੌਹਲ ਨੂੰ ਵਿਵਾਦਾਂ ਦਾ ਵੀ ਸਾਹਮਣਾ ਕਰਨਾ ਪਿਆ ਸੀ। ਜਿਸ ਤੋਂ ਬਾਅਦ ਇਹ ਗੀਤ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ।
- GTC Pollywood