logo
logo

ਸਰਗੁਨ ਮਹਿਤਾ ਨੇ ਜੌਰਡਨ ਸੰਧੂ ਦੇ ਗੀਤ ‘ਤੇ ਬਣਾਈ ਰੀਲ, ਵੀਡੀਓ ਹੋ ਰਿਹਾ ਵਾਇਰਲ

ਸਰਗੁਨ ਮਹਿਤਾ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ਅਤੇ ਉਨ੍ਹਾਂ ਦੇ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੇ ਰਹਿੰਦੇ ਹਨ। ਹੁਣ ਉਨ੍ਹਾਂ  ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਰੀਲ ਸ਼ੇਅਰ ਕੀਤੀ ਹੈ। ਜਿਸ ‘ਚ ਉਹ ਜੌਰਡਨ ਸੰਧੂ ਦੇ ਗੀਤ ‘ਵਨ ਇਨ ਏ ਮਿਲੀਅਨ’ ‘ਤੇ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਨੇ ਬੇਬੀ ਪਿੰਕ ਕਲਰ ਦਾ ਫਰਾਕ ਸੂਟ ਪਾਇਆ ਹੋਇਆ ਹੈ ਅਤੇ ਫੈਨਸ ਵੀ ਇਸ ਵੀਡੀਓ ਤੇ ਰਿਐਕਸ਼ਨ ਦੇ ਰਹੇ ਹਨ। 

ਸਰਗੁਨ ਮਹਿਤਾ ਦਾ ਵਰਕ ਫ੍ਰੰਟ 

ਸਰਗੁਨ ਮਹਿਤਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਸਰਗੁਨ ਮਹਿਤਾ ਨੇ ਲਹੌਰੀਏ, ਕਿਸਮਤ, ਸੌਂਕਣ ਸੌਂਕਣੇ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਹੈ। ਇਸ ਤੋਂ ਇਲਾਵਾ ਸੁਰਖੀ ਬਿੰਦੀ, ਝੱਲੇ, ਜੱਟ ਨੂੰ ਚੁੜੇਲ ਟੱਕਰੀ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ। 

ਅਦਾਕਾਰਾ ਦੀ ਨਿੱਜੀ ਜ਼ਿੰਦਗੀ 

ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਰਵੀ ਦੁਬੇ ਦੇ ਨਾਲ ਵਿਆਹ ਕਰਵਾਇਆ ਹੈ। ਰਵੀ ਦੁਬੇ ਵੀ ਵਧੀਆ ਅਦਾਕਾਰ ਹਨ ।ਦੋਵਾਂ ਦੀ ਮੁਲਾਕਾਤ ਇੱਕ ਸ਼ੋਅ ਦੇ ਆਡੀਸ਼ਨ ਦੌਰਾਨ ਹੋਈ ਸੀ।

 

- GTC Pollywood

Top Stories