logo
logo

ਸਰਗੁਨ ਮਹਿਤਾ ਐਮੀ ਵਿਰਕ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆਈ, ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ

ਸਰਗੁਨ ਮਹਿਤਾ ਤੇ ਐਮੀ ਵਿਰਕ ਦਾ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਅਦਾਕਾਰਾ ਐਮੀ ਵਿਰਕ ਦੇ ਨਾਲ ਬਾਦਸ਼ਾਹ ਦੇ ਗੀਤ ‘ਤੇ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਅਦਾਕਾਰਾ ਇਸ ਵੀਡੀਓ ‘ਚ ਵੇਖ ਸਕਦੇ ਹੋ ਕਿ ਐਮੀ ਵਿਰਕ ਦੇ ਨਾਲ ਫਨ ਕਰ ਰਹੀ ਹੈ ਅਤੇ ਅਦਾਕਾਰਾ ਨੇ Green ਕਲਰ ਦਾ ਪ੍ਰਿੰਟੇਂਡ ਕੁੜਤਾ ਪਾਇਆ ਹੋਇਆ ਹੈ ਅਤੇ ਨਾਲ ਜੀਨਸ ਪਾਈ ਹੋਈ ਹੈ ਅਤੇ ਅਦਾਕਾਰਾ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ। 

ਸਰਗੁਨ ਮਹਿਤਾ ਦਾ ਵਰਕ ਫ੍ਰੰਟ 

ਸਰਗੁਨ ਮਹਿਤਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ  ਰਹੇ ਹਨ। ਐਮੀ ਵਿਰਕ ਦੇ ਨਾਲ ਜਲਦ ਹੀ ਉਹ ਫ਼ਿਲਮ ‘ਅਰਜਨ ਟੀਨਾ’ ‘ਚ ਨਜ਼ਰ ਆਉਣਗੇ।

ਇਸ ਤੋਂ ਪਹਿਲਾਂ ਉਹ ਫ਼ਿਲਮ ਸੌਂਕਣ ਸੌਂਕਣੇ, ਕਿਸਮਤ, ਕਿਸਮਤ-2 ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਸਰਗੁਨ ਮਹਿਤਾ ਦੇ ਪਤੀ ਰਵੀ ਦੁਬੇ ਵੀ ਵਧੀਆ ਅਦਾਕਾਰ ਹਨ ਅਤੇ ਕਈ ਟੀਵੀ ਸੀਰੀਅਲ ‘ਚ ਨਜ਼ਰ ਆ ਚੁੱਕੇ ਹਨ। ਜਲਦ ਹੀ ਉਹ ਰਣਬੀਰ ਕਪੂਰ ਦੇ ਨਾਲ ਫ਼ਿਲਮ ‘ਰਾਮਾਇਣ’ ‘ਚ ਨਜ਼ਰ ਆ ਰਹੇ ਹਨ। 

- GTC Pollywood

Top Stories