ਅਦਾਕਾਰਾ ਸਰਗੁਨ ਮਹਿਤਾ ਨੇ ਵੀ ਗਣੇਸ਼ ਚਤੁਰਥੀ ਦੇ ਮੌਕੇ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਗਣਪਤੀ ਦੀ ਪੂਜਾ ਕਰਦੇ ਹੋਏ ਨਜ਼ਰ ਆ ਰਹੀ ਹੈ।ਅਦਾਕਾਰਾ ਨੇ ਇੱਕ ਤੋਂ ਬਾਅਦ ਇੱਕ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਤੇ ਇਸ ਮੌਕੇ ਤੇ ਸਰਗੁਨ ਮਹਿਤਾ ਨੇ ਸਾੜ੍ਹੀ ਪਹਿਨੀ ਹੋਈ ਸੀ ਅਤੇ ਵਾਲਾਂ ‘ਚ ਗਜਰਾ ਲਗਾਇਆ ਹੋਇਆ ਸੀ ਅਤੇ ਅਦਾਕਾਰਾ ਬਹੁਤ ਹੀ ਖੂਬਸੂਰਤ ਲੱਗ ਰਹੀ ਸੀ ।
Add GTC Pollywood on Google
ਅਦਾਕਾਰਾ ਸਰਗੁਨ ਮਹਿਤਾ ਨੇ ਵੀ ਗਣੇਸ਼ ਚਤੁਰਥੀ ਦੇ ਮੌਕੇ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਗਣਪਤੀ ਦੀ ਪੂਜਾ ਕਰਦੇ ਹੋਏ ਨਜ਼ਰ ਆ ਰਹੀ ਹੈ।ਅਦਾਕਾਰਾ ਨੇ ਇੱਕ ਤੋਂ ਬਾਅਦ ਇੱਕ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਤੇ ਇਸ ਮੌਕੇ ਤੇ ਸਰਗੁਨ ਮਹਿਤਾ ਨੇ ਸਾੜ੍ਹੀ ਪਹਿਨੀ ਹੋਈ ਸੀ ਅਤੇ ਵਾਲਾਂ ‘ਚ ਗਜਰਾ ਲਗਾਇਆ ਹੋਇਆ ਸੀ ਅਤੇ ਅਦਾਕਾਰਾ ਬਹੁਤ ਹੀ ਖੂਬਸੂਰਤ ਲੱਗ ਰਹੀ ਸੀ । ਉਨ੍ਹਾਂ ਦੀਆਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।

ਦੱਸ ਦਈਏ ਕਿ ਅਦਾਕਾਰਾ ਕੁਝ ਦਿਨ ਪਹਿਲਾਂ ਆਪਣੇ ਪਤੀ ਦੇ ਨਾਲ ਵੈਕੇਸ਼ਨ ‘ਤੇ ਸੀ ਅਤੇ ਇਸ ਵੈਕੇਸ਼ਨ ਦੀਆਂ ਵੀ ਕਈ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ।

ਅਦਾਕਾਰਾ ਦਾ ਵਰਕ ਫ੍ਰੰਟ
ਅਦਾਕਾਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਆਪਣੀਆਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਉਨ੍ਹਾਂ ਨੇ ਅੰਗਰੇਜ਼, ਲਾਹੌਰੀਏ, ਕਿਸਮਤ, ਸੌਂਕਣ ਸੌਂਕਣੇ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਜਲਦ ਹੀ ਉਹ ਐਮੀ ਵਿਰਕ ਦੇ ਨਾਲ ਫ਼ਿਲਮ ‘ਅਰਜਨਟੀਨਾ’ ‘ਚ ਨਜ਼ਰ ਆਉਣਗੇ । ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ‘ਚ ਉਹ ਹੋਰ ਕਈ ਪ੍ਰੋਜੈਕਟ ‘ਚ ਦਿਖਾਈ ਦੇਣਗੇ।
- GTC Pollywood