ਸਰਗੁਨ ਮਹਿਤਾ ਇਨ੍ਹੀਂ ਦਿਨੀਂ ਆਪਣੇ ਪਤੀ ਦੇ ਨਾਲ ਵੈਕੇਸ਼ਨ ‘ਤੇ ਹੈ।ਅਦਾਕਾਰਾ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ। ਹੁਣ ਅਦਾਕਾਰਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਪਤੀ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਤੇ ਅਦਾਕਾਰਾ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।
Add GTC Pollywood on Google
ਸਰਗੁਨ ਮਹਿਤਾ ਇਨ੍ਹੀਂ ਦਿਨੀਂ ਆਪਣੇ ਪਤੀ ਦੇ ਨਾਲ ਵੈਕੇਸ਼ਨ ‘ਤੇ ਹੈ।ਅਦਾਕਾਰਾ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ। ਹੁਣ ਅਦਾਕਾਰਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਪਤੀ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਤੇ ਅਦਾਕਾਰਾ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ । ਇਸ ਤੋਂ ਪਹਿਲਾਂ ਵੀ ਉਸ ਨੇ ਕਈ ਤਸਵੀਰਾਂ ਪਤੀ ਦੇ ਨਾਲ ਸਾਂਝੀਆ ਕੀਤੀਆਂ ਸਨ ।ਸਰਗੁਨ ਮਹਿਤਾ ਅਤੇ ਰਵੀ ਦੁਬੇ ਅਕਸਰ ਮਸਤੀ ਕਰਦੇ ਹੋਏ ਦਿਖਾਈ ਦਿੰਦੇ ਹਨ।

ਸਰਗੁਨ ਮਹਿਤਾ ਦਾ ਵਰਕ ਫ੍ਰੰਟ
ਸਰਗੁਨ ਮਹਿਤਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

ਉਨ੍ਹਾਂ ਨੇ ਲਵ ਪੰਜਾਬ, ਅੰਗਰੇਜ, ਲਹੌਰੀਏ ਸਣੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ।ਸਰਗੁਨ ਮਹਿਤਾ ਦੇ ਪਤੀ ਰਵੀ ਦੁਬੇ ਵੀ ਵਧੀਆ ਅਦਾਕਾਰ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ਅਤੇ ਸੀਰੀਅਲਸ ‘ਚ ਕੰਮ ਕਰ ਚੁੱਕੇ ਹਨ ਅਤੇ ਜਲਦ ਹੀ ਉਹ ਰਣਬੀਰ ਕਪੂਰ ਦੇ ਨਾਲ ਫ਼ਿਲਮ ‘ਚ ਦਿਖਾਈ ਦੇਣਗੇ।
- GTC Pollywood