ਅਦਾਕਾਰਾ ਸਤਵੰਤ ਕੌਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਅਦਾਕਾਰਾ ਹਰਿਆਣਵੀਂ ਅੰਦਾਜ਼ ‘ਚ ਨਜ਼ਰ ਆ ਰਹੀ ਹੈ ਅਤੇ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ “ਹਮਾਰੀ ਹਿੰਦੀ ਵੀ ਪੰਜਾਬੀ ਜੈਸੀ”। ਅਦਾਕਾਰਾ ਦੀ ਇਸ ਵੀਡੀਓ ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
Add GTC Pollywood on Google
ਅਦਾਕਾਰਾ ਸਤਵੰਤ ਕੌਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਅਦਾਕਾਰਾ ਹਰਿਆਣਵੀਂ ਅੰਦਾਜ਼ ‘ਚ ਨਜ਼ਰ ਆ ਰਹੀ ਹੈ ਅਤੇ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ “ਹਮਾਰੀ ਹਿੰਦੀ ਵੀ ਪੰਜਾਬੀ ਜੈਸੀ”। ਅਦਾਕਾਰਾ ਦੀ ਇਸ ਵੀਡੀਓ ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਅਦਾਕਾਰਾ ਇਨ੍ਹੀਂ ਦਿਨੀਂ ਸ਼ੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ਅਤੇ ਉਹ ਅਕਸਰ ਕੰਟੈਂਟ ਵੀ ਕ੍ਰਿਏਟ ਕਰਦੇ ਹੋਏ ਨਜ਼ਰ ਆਉਂਦੇ ਹਨ।

ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਸਤਵੰਤ ਕੌਰ ਦਾ ਵਰਕ ਫ੍ਰੰਟ
ਸਤਵੰਤ ਕੌਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੂੰ ਸਭ ਤੋਂ ਪਹਿਲਾ ਮੌਕਾ ਗੁਰਦਾਸ ਮਾਨ ਦੇ ਗੀਤ ‘ਮੁੜ ਮੁੜ ਯਾਦ ਸਤਾਵੇ ਪਿੰਡ ਦੀਆਂ ਗਲੀਆਂ ਦੀ’ ‘ਚ ਕੰਮ ਕਰਨ ਦਾ ਮੌਕਾ ਮਿਲਿਆ ਸੀ ।
ਇਸ ਗੀਤ ‘ਚ ਉੇਹ ਬਤੌਰ ਮਾਡਲ ਨਜ਼ਰ ਆਏ ਸਨ ਅਤੇ ਇੱਕ ਛੋਟੇ ਜਿਹੇ ਬੱਚ ਨੂੰ ਨਹਾਉਣ ਦੇ ਦ੍ਰਿਸ਼ ‘ਚ ਉਹ ਨਜ਼ਰ ਆਏ ਸਨ । ਇਸ ਗੀਤ ‘ਚ ਬੇਸ਼ੱਕ ਉਹ ਕੁਝ ਹੀ ਪਲ ਦੇ ਨਜ਼ਰ ਆਏ ਸਨ । ਪਰ ਇਸ ਗੀਤ ਤੋਂ ਬਾਅਦ ਇੰਡਸਟਰੀ ‘ਚ ਉਨ੍ਹਾਂ ਦੀ ਪਛਾਣ ਬਣ ਗਈ।
- GTC Pollywood