logo
logo

ਸ਼ਹਿਨਾਜ਼ ਗਿੱਲ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਫੈਨਸ ਨੇ ਵੀ ਲੁਟਾਇਆ ਪਿਆਰ

ਸ਼ਹਿਨਾਜ਼ ਗਿੱਲ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ। ਉਨ੍ਹ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਹੈ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੇ ਨਵੇਂ ਫੋਟੋ ਸ਼ੂਟ ਦੀਆਂ ਹਨ ਅਤੇ ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਖੂਬ ਪਿਆਰ ਲੁਟਾਇਆ ਜਾ ਰਿਹਾ ਹੈ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਨੇ ਨੇਵੀ ਬਲਿਊ ਕਲਰ ਦਾ ਸੂਟ ਪਾਇਆ ਹੋਇਆ ਹੈ ਅਤੇ ਅਦਾਕਾਰਾ ਨੇ ਦੋ ਰੰਗ ਟਾਈ ਐਂਡ ਡਾਈ  ਚੁੰਨੀ ਲਈ ਹੋਈ ਹੈ।  

ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ 

ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਹਾਲ ਹੀ ‘ਚ ਉਨ੍ਹਾਂ ਨੇ ਫ਼ਿਲਮ ‘ਇਸ਼ਕਨਾਮਾ’ ਅਤੇ ‘ਸਿੰਘ ਵਰਸਿਜ਼ ਕੌਰ-2’ ‘ਚ ਨਜ਼ਰ ਆਏ ਸਨ।

ਇਨ੍ਹਾਂ ਦੋਵਾਂ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ। ਉਨ੍ਹਾਂ ਨੇ ਪੰਜਾਬੀ ਫ਼ਿਲਮਾਂ ਦੇ ਨਾਲ-ਨਾਲ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।ਉਨ੍ਹਾਂ ਨੂੰ ਵੱਡੇ ਪੱਧਰ ‘ਤੇ ਉਦੋਂ ਪਛਾਣ ਮਿਲੀ ਸੀ ਜਦੋਂ ਉਨ੍ਹਾਂ ਨੇ ਬਿੱਗ ਬੌਸ ‘ਚ ਭਾਗ ਲਿਆ ਸੀ ।

 

- GTC Pollywood

Top Stories