ਪੰਜਾਬੀ ਗਾਇਕ ਸਿੱਪੀ ਗਿੱਲ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ । ਉਹ ਆਪਣੇ ਫਾਰਮ ਹਾਊਸ ‘ਤੇ ਖੇਤਾਂ ਤੇ ਅਕਸਰ ਗੇੜੀ ਮਾਰਦੇ ਹੋਏ ਦਿਖਾਈ ਦਿੰਦੇ ਹਨ ਅਤੇ ਅਕਸਰ ਇਸ ਦੇ ਵੀਡੀਓ ਵੀ ਸਾਂਝਾ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਸਵੇਰ ਦੀ ਚਾਹ ਸਮੇਂ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਤੁਸੀਂ ਵੇਖ ਸਕਦੇ ਹੋ ਉਹ ਆਪਣੇ ਬਾਗ ‘ਚ ਦਿਖਾਈ ਦੇ ਰਹੇ ਹਨ । ਸਿੱਪੀ ਗਿੱਲ ਇਸ ਵੀਡੀਓ ‘ਚ ਕਹਿ ਰਹੇ ਹਨ ਕਿ ਇਸ ਤੋਂ ਵਧੀਆ ਚਾਹ ਕੋਈ ਹੋਰ ਨਹੀਂ ਹੋ ਸਕਦੀ ।
Add GTC Pollywood on Google
ਪੰਜਾਬੀ ਗਾਇਕ ਸਿੱਪੀ ਗਿੱਲ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ । ਉਹ ਆਪਣੇ ਫਾਰਮ ਹਾਊਸ ‘ਤੇ ਖੇਤਾਂ ਤੇ ਅਕਸਰ ਗੇੜੀ ਮਾਰਦੇ ਹੋਏ ਦਿਖਾਈ ਦਿੰਦੇ ਹਨ ਅਤੇ ਅਕਸਰ ਇਸ ਦੇ ਵੀਡੀਓ ਵੀ ਸਾਂਝਾ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਸਵੇਰ ਦੀ ਚਾਹ ਸਮੇਂ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਤੁਸੀਂ ਵੇਖ ਸਕਦੇ ਹੋ ਉਹ ਆਪਣੇ ਬਾਗ ‘ਚ ਦਿਖਾਈ ਦੇ ਰਹੇ ਹਨ ।

ਸਿੱਪੀ ਗਿੱਲ ਇਸ ਵੀਡੀਓ ‘ਚ ਕਹਿ ਰਹੇ ਹਨ ਕਿ ਇਸ ਤੋਂ ਵਧੀਆ ਚਾਹ ਕੋਈ ਹੋਰ ਨਹੀਂ ਹੋ ਸਕਦੀ, ਕਿ ਤੁਸੀਂ ਆਪਣੇ ਹੱਥੀਂ ਲਾਏ ਬੂਟਿਆਂ ਦਿਖਾ ਰਹੇ ਹਨ ਕਿ ਜਦੋਂ ਆਪਣੇ ਬਾਗ ‘ਚ ਆ ਕੇ ਚਾਹ ਪੀਵੀਦੀ ਹੈ ਤਾਂ ਉਸ ਦਾ ਨਜ਼ਾਰਾ ਕੁਝ ਵੱਖਰਾ ਹੀ ਹੁੰਦਾ ਹੈ ਅਤੇ ਇਹੋ ਜਿਹੀ ਚਾਹ ਦੁਨੀਆ ‘ਤੇ ਹੋਰ ਕੋਈ ਹੋ ਸਕਦੀ ਹੈ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਉਨ੍ਹਾਂ ਦਾ ਬਾਗ ਹੈ।

ਸਿੱਪੀ ਗਿੱਲ ਦਾ ਵਰਕ ਫ੍ਰੰਟ
ਸਿੱਪੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਗੀਤਾਂ ਦੇ ਨਾਲ-ਨਾਲ ਕੁਝ ਕੁ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਸਰਾਹਿਆ ਗਿਆ ਹੈ।
- GTC Pollywood