logo
logo

ਸੋਨਮ ਬਾਜਵਾ ਨੇ ਪਿੰਕ ਸੂਟ ‘ਚ ਬਿਖੇਰੇ ਆਪਣੀਆਂ ਅਦਾਵਾਂ ਦੇ ਜਲਵੇ, ਤਸਵੀਰਾਂ ਆਈਆਂ ਸਾਹਮਣੇ

ਸੋਨਮ ਬਾਜਵਾ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ।ਉਹ ਸੋਸ਼ਲ ਮੀਡੀਆ ਤੇ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਹੁਣ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਪਿੰਕ ਸੂਟ ‘ਚ ਬਹੁਤ ਹੀ ਸੋਹਣੀ ਲੱਗ ਰਹੀ ਹੈ।

ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਨੇ ਆਪਣੀ ਲੁੱਕ ਨੂੰ ਖੁੱਲੇ੍ਹ ਵਾਲਾਂ ਵਾਲਾਂ ਨਾਲ ਕੰਪਲੀਟ ਕੀਤਾ । ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਤੇ ਫੈਨਸ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਮਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ। 

ਸੋਨਮ ਬਾਜਵਾ ਦਾ ਵਰਕ ਫ੍ਰੰਟ 

ਸੋਨਮ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੇ ਦੌਰਾਨ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਜਿਸ ‘ਚ ਪੰਜਾਬ 1984, ਅੜਬ ਮੁਟਿਆਰਾਂ, ਨਿੱਕਾ ਜ਼ੈਲਦਾਰ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ। ਆਪਣੇ ਕਰੀਅਰ ਦੀ ਸ਼ੁਰੂਆਤ ‘ਚ ਉਹ ਬਤੌਰ ਏਅਰ ਹੋਸਟੈੱਸ ਕੰਮ ਕਰਦੇ ਸਨ।ਇਸ ਤੋਂ ਬਾਅਦ ਉਨ੍ਹਾਂ ਨੇ ਕਈ ਬਿਊਟੀ ਪੀਜ਼ੈਂਟ ‘ਚ ਭਾਗ ਲਿਆ ਅਤੇ ਕਈ ਮੁਕਾਬਲੇ ਜਿੱਤੇ ।ਇੱਥੋਂ ਹੀ ਉਨ੍ਹਾਂ ਨੂੰ ਫ਼ਿਲਮਾਂ ‘ਚ ਆਉਣ ਦਾ ਮੌਕਾ ਮਿਲਿਆ ।   

- GTC Pollywood

Top Stories