logo
logo

ਉਪਾਸਨਾ ਸਿੰਘ ਨੇ ਪਤੀ ਦੇ ਨਾਲ ਪੁਰਾਣੀਆਂ ਯਾਦਾਂ ਕੀਤੀਆਂ ਸਾਂਝੀਆਂ, ਪਤੀ ਦੇ ਨਾਲ ਵੇਖੋ ਖੂਬਸੂਰਤ ਤਸਵੀਰਾਂ

 ਉਪਾਸਨਾ ਸਿੰਘ (Upasana Singh) ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ। ਉਹ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆ ਹਨ। ਜਿਨ੍ਹਾਂ ‘ਚ ਉਹ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੇ ਹਨ। ਇਹ ਤਸਵੀਰਾਂ ਉਨ੍ਹਾਂ ਦੇ ਗੋਆ ਵਿਜ਼ਿਟ ਦੇ ਦੌਰਾਨ ਦੀਆਂ ਹਨ।

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਓਲਡ ਮੈਮੋਰੀਜ਼’ । ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਨਾਲ-ਨਾਲ ਸੈਲੀਬ੍ਰੇਟੀਜ਼ ਨੇ ਵੀ ਰਿਐਕਸ਼ਨ ਦਿੱਤੇ ਹਨ।ਉਪਾਸਨਾ ਸਿੰਘ ਇਨ੍ਹਾਂ ਤਸਵੀਰਾਂ ‘ਚ ਬਹੁਤ ਹੀ ਖੂਬਸੂਰਤ ਦਿਖਾਈ ਦੇ ਰਹੇ ਹਨ ।ਉਨ੍ਹਾਂ ਨੇ ਕੌਫੀ ਕਲਰ ਦਾ ਸੂਟ ਪਾਇਆ ਹੋਇਆ ਹੈ ਅਤੇ ਉਹ ਪਤੀ ਦੇ ਨਾਲ ਗੋਆ ਬੀਚ ਤੇ ਨਜ਼ਰ ਆ ਰਹੇ ਹਨ । 

ਉਪਾਸਨਾ ਸਿੰਘ ਦਾ ਵਰਕ ਫ੍ਰੰਟ 

ਉਪਾਸਨਾ ਸਿੰਘ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਮਨੋਰੰਜਨ ਜਗਤ ‘ਚ ਸਰਗਰਮ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਤੋਂ ਆਪਣੀ ਸ਼ੁਰੂਆਤ ਕੀਤੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਦਾ ਰੁਖ ਕੀਤਾ । ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ‘ਚ ਵੀ ਕਈ ਯਾਦਗਾਰ ਕਿਰਦਾਰ ਨਿਭਾਏ ਹਨ।

ਉਪਾਸਨਾ ਸਿੰਘ ਦਾ ਸਬੰਧ ਪੰਜਾਬ ਦੇ ਹੁਸ਼ਿਆਪੁਰ ਦੇ ਨਾਲ ਹੈ।ਅਦਾਕਾਰਾ ਅਕਸਰ ਆਪਣੇ ਪਿੰਡ ਜਦੋਂ ਵੀ ਆਉਂਦੀ ਹੈ ਤਾਂ ਉਹ ਆਪਣੇ ਫਾਰਮ ਹਾਊਸ ਤੋਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।ਉਪਾਸਨਾ ਸਿੰਘ ਕਈ ਸ਼ੋਅ ‘ਚ ਵੀ ਨਜ਼ਰ ਆ ਚੁੱਕੀ ਹੈ, ਜਿੱਥੇ ਉਹ ਆਪਣੇ ਦਮਦਾਰ ਕਿਰਦਾਰ ਦੇ ਨਾਲ ਲੋਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾ ਚੁੱਕੀ ਹੈ।    

- GTC Pollywood

Top Stories