ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਹੁਣ ਖ਼ਤਮ ਹੋ ਗਿਆ ਹੈ। ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋਣ ਵਾਲੇ ਇਸ ਸ਼ਾਨਦਾਰ ਸ਼ੋਅ ਲਈ ਗੇਟ ਖੋਲ੍ਹ ਦਿੱਤੇ ਗਏ ਹਨ ਅਤੇ ਦਰਸ਼ਕਾਂ ਦੀ ਐਂਟਰੀ ਸ਼ੁਰੂ ਹੋ ਚੁੱਕੀ ਹੈ।ਦਿਲਜੀਤ ਆਪਣੇ AURA India Tour ਤਹਿਤ ਅੱਜ ਅਹਿਮਦਾਬਾਦ ਵਿੱਚ ਲਾਈਵ ਪਰਫਾਰਮ ਕਰਨ ਜਾ ਰਹੇ ਹਨ।
Add GTC Pollywood on Google
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਹੁਣ ਖ਼ਤਮ ਹੋ ਗਿਆ ਹੈ। ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋਣ ਵਾਲੇ ਇਸ ਸ਼ਾਨਦਾਰ ਸ਼ੋਅ ਲਈ ਗੇਟ ਖੋਲ੍ਹ ਦਿੱਤੇ ਗਏ ਹਨ ਅਤੇ ਦਰਸ਼ਕਾਂ ਦੀ ਐਂਟਰੀ ਸ਼ੁਰੂ ਹੋ ਚੁੱਕੀ ਹੈ।ਦਿਲਜੀਤ ਆਪਣੇ AURA India Tour ਤਹਿਤ ਅੱਜ ਅਹਿਮਦਾਬਾਦ ਵਿੱਚ ਲਾਈਵ ਪਰਫਾਰਮ ਕਰਨ ਜਾ ਰਹੇ ਹਨ। ਇਸ ਸ਼ੋਅ ਨੂੰ ਲੈ ਕੇ ਪ੍ਰਸ਼ੰਸਕਾਂ ਵਿੱਚ ਕਈ ਦਿਨਾਂ ਤੋਂ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਲੋਕ ਆਪਣੇ ਪਸੰਦੀਦਾ ਗਾਇਕ ਦੀ ਪਰਫਾਰਮੈਂਸ ਦੇਖਣ ਲਈ ਪਹੁੰਚ ਰਹੇ ਹਨ।
90 ਹਜ਼ਾਰ ਲੋਕਾਂ ਦੇ ਪਹੁੰਚਣ ਦੀ ਉਮੀਦ
ਇਸ ਕੰਸਰਟ ਵਿੱਚ ਕਰੀਬ 90 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ। ਇੰਨੀ ਵੱਡੀ ਗਿਣਤੀ ਵਿੱਚ ਪ੍ਰਸ਼ੰਸਕਾਂ ਦੀ ਆਮਦ ਨੂੰ ਦੇਖਦਿਆਂ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਨਿੱਜੀ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਕੀਤੇ ਗਏ ਹਨ।
ਦਿਲਜੀਤ ਦੀ ਪਰਫਾਰਮੈਂਸ ਲਈ ਪ੍ਰਸ਼ੰਸਕਾਂ ਵਿੱਚ ਉਤਸ਼ਾਹ
ਦਿਲਜੀਤ ਦੇ ਗੀਤਾਂ ’ਤੇ ਝੂਮਣ ਲਈ ਪ੍ਰਸ਼ੰਸਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਸੋਸ਼ਲ ਮੀਡੀਆ ’ਤੇ ਵੀ ਇਸ ਕੰਸਰਟ ਨੂੰ ਲੈ ਕੇ ਕਾਫ਼ੀ ਚਰਚਾ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਦਿਲਜੀਤ ਦੀ ਸਟੇਜ ਐਂਟਰੀ ਅਤੇ ਉਨ੍ਹਾਂ ਦੀ ਸ਼ਾਨਦਾਰ ਪਰਫਾਰਮੈਂਸ ’ਤੇ ਟਿਕੀਆਂ ਹੋਈਆਂ ਹਨ।ਅਹਿਮਦਾਬਾਦ ਵਿੱਚ ਅੱਜ ਦੀ ਸ਼ਾਮ ਪੰਜਾਬੀ ਸੰਗੀਤ ਅਤੇ ਦਿਲਜੀਤ ਦੇ ਨਾਂ ਹੋਣ ਜਾ ਰਹੀ ਹੈ।
- GTC Pollywood