logo
logo

ਦਿਲਜੀਤ ਦੋਸਾਂਝ ਸ਼ੋਅ ਤੋਂ ਪਹਿਲਾਂ ਗੁਜਰਾਤ ਦੇ ਗਿਰ ‘ਚ ਜੰਗਲ ਸਫਾਰੀ ਦਾ ਅਨੰਦ ਲੈਣ ਪਹੁੰਚੇ,ਵੀਡੀਓ ਕੀਤਾ ਸਾਂਝਾ

ਦਿਲਜੀਤ ਦੋਸਾਂਝ ਅਹਿਮਦਾਬਾਦ ‘ਚ 21 ਨਵੰਬਰ ਨੂੰ ਸ਼ੋਅ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਉਹ ਗੁਜਰਾਤ ਦੇ ਗਿਰ ‘ਚ ਜੰਗਲ ਸਫਾਰੀ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਉੁਹ ਗਿਰ ‘ਚ ਸ਼ੇਰਾਂ ਨੂੰ ਵੇਖਦੇ ਹੋਏ ਨਜ਼ਰ ਆਏ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਦਿਲਜੀਤ ਦੋਸਾਂਝ ਦੇ ਸਾਹਮਣੇ ਸ਼ੇਰ ਤੇ ਸ਼ੇਰਾਂ ਦੇ ਕੁਝ ਬੱਚੇ ਸਾਹਮਣੇ ਤੋਂ ਗੁਜ਼ਰ ਰਹੇ ਹਨ।

ਜਿਸ ਨੂੰ ਵੇਖ ਕੇ ਦਿਲਜੀਤ ਰੋਮਾਂਚਿਤ ਹੋ ਰਹੇ ਹਨ ਅਤੇ ਉਨ੍ਹਾਂ ਦੀਆਂ ਤਸਵੀਰਾਂ ਕਲਿੱਕ ਕਰਦੇ ਹੋਏ ਦਿਖਾਈ ਦੇ ਰਹੇ ਹਨ। ਸੋਸ਼ਲ ਮੀਡੀਆ ਤੇ ਦਿਲਜੀਤ ਦੋਸਾਂਝ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ  ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ। 

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਉਹ ਆਪਣੇ ਔਰਾ ਟੂਰ ਨੂੰ ਲੈ ਕੇ ਚਰਚਾ ‘ਚ ਹਨ ਅਤੇ ਹਾਲ ਹੀ ‘ਚ ਉਨ੍ਹਾਂ ਨੇ ਇੰਦੌਰ ‘ਚ ਪਰਫਾਰਮ ਕੀਤਾ ਸੀ । ਇਸ ਤੋਂ ਪਹਿਲਾਂ ਉਨ੍ਹਾਂ ਨੇ ਦਿੱਲੀ ‘ਚ ਸ਼ੋਅ ਕੀਤਾ ਸੀ ਅਤੇ 21 ਨਵੰਬਰ ਨੂੰ ਉਹ ਅਹਿਮਦਾਬਾਦ ‘ਚ ਪਰਫਾਰਮ ਕਰਨ ਜਾ ਰਹੇ ਹਨ।ਜਿਸ ਨੂੰ ਲੈ ਕੇ ਦਿਲਜੀਤ ਦੋਸਾਂਝ ਵੀ ਬਹੁਤ ਜ਼ਿਆਦਾ ਐਕਸਾਈਟਡ ਹਨ ਅਤੇ ਉਨ੍ਹਾਂ ਦੇ ਫੈਨਸ ਵੀ ਬਹੁਤ ਬੇਸਬਰੀ ਦੇ ਨਾਲ ਇਸ ਸ਼ੋਅ ਦਾ ਇੰਤਜ਼ਾਰ ਕਰ ਰਹੇ ਹਨ। 

- GTC Pollywood

Top Stories