logo
logo

ਹਰਭਜਨ ਮਾਨ ਫ਼ਿਲਮ ‘ਇਹ ਦਿਨ ਰੋਜ਼ ਨੀ ਆਉਣੇ’ ਦੀ ਪ੍ਰਮੋਸ਼ਨ ਦੇ ਲਈ ਪਹੁੰਚੇ ਹੁਸੈਨੀਵਾਲਾ ਬਾਰਡਰ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਹਰਭਜਨ ਮਾਨ ਤੇ ਉਨ੍ਹਾਂ ਦੇ ਪੁੱਤਰ ਅਵਕਾਸ਼ ਮਾਨ ਦੀ ਫ਼ਿਲਮ ‘ਇਹ ਦਿਨ ਰੋਜ਼ ਨੀ ਆਉਣੇ’ ਨੌ ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫ਼ਿਲਮ ਦੀ ਪ੍ਰਮੋਸ਼ਨ ‘ਚ ਫ਼ਿਲਮ ਦੀ ਸਟਾਰ ਕਾਸਟ ਰੁੱਝੀ ਹੋਈ ਹੈ।ਫ਼ਿਲਮ ਦੀ ਸਟਾਰ ਕਾਸਟ ਦੇ ਨਾਲ ਹਰਭਜਨ ਮਾਨ ਹੁਸੈਨੀਵਾਲਾ ਬਾਰਡਰ ਪਹੁੰਚੇ ਹੋਏ ਹਨ ।ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਤੇ ਉਨ੍ਹਾਂ ਦੀ ਟੀਮ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੀ ਹੈ ਅਤੇ ਇਸ ਤੋਂ ਇਲਾਵਾ ਉਨ੍ਹਾਂ ਨੇ ਉੱਥੇ ਮੌਜੂਦ ਇਤਿਹਾਸਕ ਚੀਜ਼ਾਂ ਨੂੰ ਵੀ ਦੇਖਿਆ । ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਹਰਭਜਨ ਮਾਨ ਨੇ ਲਿਖਿਆ ‘ਪ੍ਰਣਾਮ ਸ਼ਹੀਦਾਂ ਨੂੰ, ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਪ੍ਰਣਾਮ”। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।  

ਹਰਭਜਨ ਮਾਨ ਦੇ ਪੁੱਤ ਦੀ ਪਹਿਲੀ ਫ਼ਿਲਮ 

ਹਰਭਜਨ ਮਾਨ ਦੇ ਪੁੱਤ ਅਵਕਾਸ਼ ਮਾਨ ਦੀ ਇਹ ਪਹਿਲੀ ਫ਼ਿਲਮ ਹੈ। ਅਵਕਾਸ਼ ਮਾਨ ਇਸ ਤੋਂ ਪਹਿਲਾਂ ਆਪਣੀ ਆਵਾਜ਼ ‘ਚ ਕਈ ਗੀਤ ਰਿਲੀਜ਼ ਕਰ ਚੁੱਕੇ ਹਨ।ਹਰਭਜਨ ਮਾਨ ਦੀ ਧੀ ਵੀ ਡਾਇਰੈਕਸ਼ਨ ਦੇ ਖੇਤਰ ‘ਚ ਨਿੱਤਰ ਚੁੱਕੀ ਹੈ ਅਤੇ ‘ਖੇਮੋਂ’ ਫ਼ਿਲਮ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਵੇਗੀ। 

- GTC Pollywood

Top Stories