ਹਰਭਜਨ ਮਾਨ ਨੇ ਆਪਣੀ ਫ਼ਿਲਮ ‘ਇਹ ਦਿਨ ਰੋਜ਼ ਨੀ ਆਉਣੇ’ ਦਾ ਟ੍ਰੇਲਰ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ।ਇਸ ਫ਼ਿਲਮ ਦਾ ਟ੍ਰੇਲਰ ਉਨ੍ਹਾਂ ਨੇ ਆਪਣੇ ਜੱਦੀ ਪਿੰਡ ਖੇਮੂਆਣਾ ‘ਚ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਜਿਸ ‘ਚ ਹਰਭਜਨ ਮਾਨ ਨੇ ਸਭ ਨੂੰ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਆਪਣੇ ਪੁੱਤਰ ਅਵਕਾਸ਼ ਮਾਨ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ।
Add GTC Pollywood on Google
ਹਰਭਜਨ ਮਾਨ ਨੇ ਆਪਣੀ ਫ਼ਿਲਮ ‘ਇਹ ਦਿਨ ਰੋਜ਼ ਨੀ ਆਉਣੇ’ ਦਾ ਟ੍ਰੇਲਰ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ।ਇਸ ਫ਼ਿਲਮ ਦਾ ਟ੍ਰੇਲਰ ਉਨ੍ਹਾਂ ਨੇ ਆਪਣੇ ਜੱਦੀ ਪਿੰਡ ਖੇਮੂਆਣਾ ‘ਚ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਜਿਸ ‘ਚ ਹਰਭਜਨ ਮਾਨ ਨੇ ਸਭ ਨੂੰ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਆਪਣੇ ਪੁੱਤਰ ਅਵਕਾਸ਼ ਮਾਨ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਨ੍ਹਾਂ ਨੇ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰਦੇ ਹੋਏ ਕਿਹਾ ਕਿ “ਟੀਜ਼ਰ ਨੂੰ ਤੁਸੀਂ ਬਹੁਤ ਪਿਆਰ ਦਿੱਤਾ। ਇਹ ਫ਼ਿਲਮ 24 ਸਤੰਬਰ ਨੂੰ ਰਿਲੀਜ਼ ਹੋਵੇਗਾ। ਇਹ ਫ਼ਿਲਮ ਨੌ ਅਕਤੂਬਰ ਨੂੰ ਰਿਲੀਜ਼ ਹੋਵੇਗਾ।

ਹਰਭਜਨ ਮਾਨ ਦਾ ਵਰਕ ਫ੍ਰੰਟ
ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਫ਼ਿਲਮ ਪੀ.ਆਰ ਤੋਂ ਬਾਅਦ ਉਹ ਕਈ ਸਾਲਾਂ ਬਾਅਦ ਇਹ ਫ਼ਿਲਮ ਲੈ ਕੇ ਆ ਰਹੇ ਹਨ। ਇਸ ਫ਼ਿਲਮ ਨੂੰ ਲੈ ਕੇ ਹਰਭਜਨ ਮਾਨ ਦੇ ਨਾਲ-ਨਾਲ ਉਨ੍ਹਾਂ ਦੇ ਫੈਨਸ ਵੀ ਬਹੁਤ ਐਕਸਾਈਟਡ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ।
ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਸਰਾਹਿਆ ਗਿਆ। ਇਸ ਫ਼ਿਲਮ ਦੀ ਖ਼ਾਸ ਗੱਲ ਇਹ ਹੈ ਕਿ ਹਰਭਜਨ ਮਾਨ ਦੇ ਪੁੱਤਰ ਅਵਕਾਸ਼ ਮਾਨ ਵੀ ਫ਼ਿਲਮ ‘ਚ ਨਜ਼ਰ ਆਉਣਗੇ । ਉਹ ਪਹਿਲੀ ਵਾਰ ਇਸ ਫ਼ਿਲਮ ਦੇ ਜ਼ਰੀਏ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਦੇ ਹੋਏ ਦਿਖਾਈ ਦੇਣਗੇ ।
- GTC Pollywood