logo
logo

ਹਰਦੀਪ ਗਰੇਵਾਲ ਦੀ ਫ਼ਿਲਮ ‘ਦੌੜਾਕ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

ਹਰਦੀਪ ਗਰੇਵਾਲ ਦੀ ਫ਼ਿਲਮ ‘ਦੌੜਾਕ’ ਤੇਈ ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ‘ਚ ਮੁੱਖ ਭੂਮਿਕਾ ਹਰਦੀਪ ਗਰੇਵਾਲ ਦੀ ਹੀ ਹੋਵੇਗੀ। ਜਿਸ ‘ਚ ਉਹ ਇੱਕ ਅਥਲੀਟ ਦੇ ਤੌਰ ‘ਤੇ ਦਿਖਾਈ ਦੇਣਗੇ।ਇਸ ਫ਼ਿਲਮ ਨੂੰ ਲੈ ਕੇ ਉਹ ਬਹੁਤ ਐਕਸਾਈਟਡ ਹਨ ਅਤੇ ਫ਼ਿਲਮ ਦੀ ਪ੍ਰਮੋਸ਼ਨ ‘ਚ ਜੁਟੇ ਹੋਏ ਹਨ । ਇਹ ਫ਼ਿਲਮ ਅਗਲੇ ਮਹੀਨੇ 23 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਲੈ ਕੇ ਹਰਦੀਪ ਗਰੇਵਾਲ ਦੇ ਫੈਨਸ ਵੀ ਬਹੁਤ ਜ਼ਿਆਦਾ ਐਕਸਾਈਟਡ ਹਨ। 

ਹਰਦੀਪ ਗਰੇਵਾਲ ਦਾ ਵਰਕ ਫ੍ਰੰਟ 

ਹਰਦੀਪ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਜਿਸ ‘ਚ ਤੁਣਕਾ ਤੁਣਕਾ, ਬੈਚ 2013, ਸਿਕਸ ਈਚ, ਜੇ ਪੈਸਾ ਬੋਲਦਾ ਹੁੰਦਾ, ਬੁਲੰਦੀਆਂ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ।ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ ਵੀ ਸਰੋਤਿਆਂ ਦਾ ਮਨੋਰੰਜਨ ਕੀਤਾ ਹੈ।

ਉਨ੍ਹਾਂ ਦੇ ਤੁਣਕਾ ਤੁਣਕਾ ਗੀਤ ਨੂੰ ਵੀ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।ਉਨ੍ਹਾਂ ਨੇ ਫ਼ਿਲਮਾਂ ‘ਚ ਹਮੇਸ਼ਾ ਹੀ ਵੱਖਰੀ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ਅਤੇ ਇਨ੍ਹਾਂ ਕਿਰਦਾਰਾਂ ਦੇ ਨਾਲ ਹਮੇਸ਼ਾ ਹੀ ਉਨ੍ਹਾਂ ਨੇ ਵੱਖਰੀ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। 

- GTC Pollywood

Top Stories