logo
logo

ਹਰਦੀਪ ਗਰੇਵਾਲ ਦੀ ਫ਼ਿਲਮ ‘ਦੌੜਾਕ’ 23 ਅਕਤੂਬਰ ਨੂੰ ਹੋਣ ਜਾ ਰਹੀ ਰਿਲੀਜ਼

ਹਰਦੀਪ ਗਰੇਵਾਲ ਆਪਣੀਆਂ ਵੱਖਰੀਆਂ ਫ਼ਿਲਮਾਂ ਦੇ ਲਈ ਜਾਣੇ ਜਾਂਦੇ ਹਨ। ਜਲਦ ਹੀ ਉਨ੍ਹਾਂ ਦੀ ਫ਼ਿਲਮ ‘ਦੌੜਾਕ’ ਵੀ ਰਿਲੀਜ਼ ਹੋਣ ਜਾ ਰਹੀ ਹੈ। ਜਿਸ ਦੇ ਬਾਰੇ ਅਦਾਕਾਰ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਹੈ।ਉਨ੍ਹਾਂ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਫ਼ਿਲਮ ਕਿਸੇ ਦੀ ਬਾਇਓਪਿਕ ਨਹੀਂ ਹੈ ਅਤੇ ਇਸ ਫ਼ਿਲਮ ਦੀ ਸ਼ੂਟਿੰਗ ਪਹਿਲਾਂ ਹੀ ਸ਼ੁਰੂ ਹੋ ਗਈ ਸੀ ਅਤੇ ਕਈ ਲੋਕਾਂ ਨੂੰ ਲੱਗ ਰਿਹਾ ਹੈ ਕਿ ‘ਦੌੜਾਕ’ ਯਾਨੀ ਕਿ ਅਥਲੀਟ ਦਾ ਕਿਰਦਾਰ ਉਹ ਨਿਭਾ ਰਹੇ ਹਨ।

ਪਰ ਕਈਆਂ ਨੂੰ ਲੱਗਿਆ ਕਿ ਉਹ ਗੁਰਿੰਦਰਵੀਰ ਦੀ ਬਾਇਓਪਿਕ ਬਣ ਰਹੀ ਹੈ, ਪਰ ਅਜਿਹਾ ਨਹੀਂ ਹੈ। ਹਰਦੀਪ ਗਰੇਵਾਲ ਨੇ ਕਿਹਾ ਕਿ ਜਲਦ ਹੀ ਇਸ ਫ਼ਿਲਮ ਦੇ ਟ੍ਰੇਲਰ ਅਤੇ ਟੀਜ਼ਰ ਰਿਲੀਜ਼ ਹੋਣਗੇ। ਉਨ੍ਹਾਂ ਨੇ ਦਰਸ਼ਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਦਰਸ਼ਕ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਉਨ੍ਹਾਂ ਦੀ ਫ਼ਿਲਮ ਨੂੰ ਪਸੰਦ ਕਰਨਗੇ। 

ਹਰਦੀਪ ਗਰੇਵਾਲ ਦਾ ਵਰਕ ਫ੍ਰੰਟ 

ਹਰਦੀਪ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਆਪਣੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ। ਜਿਸ ਤੋਂ ਬਾਅਦ ਉਹਨਾਂ ਨੇ ਫ਼ਿਲਮਾਂ ‘ਚ ਵੀ ਕਿਸਮਤ ਅਜ਼ਮਾਈ ਤੇ ਉਨ੍ਹਾਂ ਦੀਆਂ ਫ਼ਿਲਮਾਂ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ। 

- GTC Pollywood

Top Stories