ਨਸ਼ਾ ਇੱਕ ਅਜਿਹੀ ਸਮਾਜਿਕ ਕੁਰੀਤੀ ਹੈ। ਜਿਸ ਦੀ ਲਪੇਟ ‘ਚ ਆ ਕੇ ਪਤਾ ਨਹੀਂ ਕਿੰਨੇ ਕੁ ਨੌਜਵਾਨ ਆਪਣੀ ਬੇਸ਼ਕੀਮਤੀ ਜ਼ਿੰਦਗੀ ਗੁਆ ਚੁੱਕੇ ਹਨ ਅਤੇ ਕਈ ਹਾਲੇ ਵੀ ਨਸ਼ੇ ਦੇ ਨਾਲ ਜੂਝ ਰਹੇ ਹਨ। ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਕਈ ਫ਼ਿਲਮਾਂ ਵੀ ਬਣਾਈਆਂ ਜਾ ਰਹੀਆਂ ਹਨ ਅਤੇ ਹੁਣ ਇੱਕ ਅਜਿਹੀ ਹੀ ਫ਼ਿਲਮ ਦਾ ਐਲਾਨ ਅਦਾਕਾਰ ਹੌਬੀ ਧਾਲੀਵਾਲ ਦੇ ਵੱਲੋਂ ਕੀਤਾ ਗਿਆ ਹੈ, ਜਿਸ ‘ਚ ਹੌਬੀ ਧਾਲੀਵਾਲ ਮੁੱਖ ਭੂਮਿਕਾ ‘ਚ ਦਿਖਾਈ ਦੇਣਗੇ। ਇਸ ਫ਼ਿਲਮ ਦੇ ਟਾਈਟਲ ‘ਸੂਈ-ਮਕਬੂਲਪੁਰਾ ਫਾਈਲਸ’ ਜਿਸ ਤਰ੍ਹਾਂ ਕਿ ਨਾਮ ਤੋਂ ਹੀ ਸਪੱਸ਼ਟ ਹੈ ਕਿ ਇਹ ਫ਼ਿਲਮ ਨਸ਼ਿਆਂ ਦੇ ਅਧਾਰਿਤ ਹੋਵੇਗੀ ।
Add GTC Pollywood on Google

ਤ੍ਰਿਸ਼ਾ ਸਟੂਡੀਓ ਦੀ ਪੇਸ਼ਕਸ਼ ਇਸ ਫ਼ਿਲਮ ‘ਚ ਨਸ਼ਿਆਂ ਵਰਗੀ ਕੁਰੀਤੀ ਨੂੰ ਉਜਾਗਰ ਕਰਨ ਤੇ ਇਸ ਤੋਂ ਹੋਣ ਵਾਲੇ ਨੁਕਸਾਨਾਂ ਨੂੰ ਦਰਸਾਇਆ ਜਾਵੇਗਾ। ਫ਼ਿਲਮ ਨੂੰ ਤਿਲੋਕ ਕੋਟਹਰੀ ਪ੍ਰੋਡਿਊਸ ਕਰ ਰਹੇ ਹਨ। ਦੱਸ ਦਈਏ ਕਿ ਮਕਬੂਲਪੁਰਾ ਪੰਜਾਬ ਦੇ ਅੰਮ੍ਰਿਤਸਰ ਸਥਿਤ ਇੱਕ ਅਜਿਹਾ ਇਲਾਕਾ ਹੈ ਜੋ ਨਸ਼ਿਆਂ ਨਾਲ ਪ੍ਰਭਾਵਿਤ ਹੈ ਅਤੇ ਇਹ ਪਿੰਡ ਵਿਧਵਾਵਾਂ ਦੇ ਪਿੰਡ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਖ਼ਬਰਾਂ ਮੁਤਾਬਕ ਇਸ ਪਿੰਡ ਦੇ ਜ਼ਿਆਦਾਤਰ ਮਰਦ ਨਸ਼ੇ ਦੀ ਲਪੇਟ ‘ਚ ਹਨ।

ਹੌਬੀ ਧਾਲੀਵਾਲ ਦਾ ਵਰਕ ਫ੍ਰੰਟ
ਹੌਬੀ ਧਾਲੀਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ।
- GTC Pollywood