logo
logo

ਜੈਸਮੀਨ ਅਖਤਰ ਤੇ ਉਨ੍ਹਾਂ ਦੀ ਮਾਂ ਨੇ ਕੀਤੀਆਂ ਫ੍ਰੈਂਚ ਸਟਾਈਲ ਗੁੱਤਾਂ, ਵੀਡੀਓ ਕੀਤਾ ਸਾਂਝਾ

ਜੈਸਮੀਨ ਅਖਤਰ ਆਪਣੀ ਮਾਂ ਦੇ ਨਾਲ ਅਕਸਰ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੀ ਮਾਂ ਦੀਆਂ ਗੁੱਤਾਂ ਜੋ ਕਿ ਫ੍ਰੈਂਚ ਸਟਾਈਲ ‘ਚ ਕੀਤੀਆਂ ਗਈਆਂ ਹਨ ਉਹ ਵਿਖਾ ਰਹੀ ਹੈ। ਇਸ ਦੇ ਨਾਲ ਹੀ ਜੈਸਮੀਨ ਅਖਤਰ ਨੇ ਖੁਦ ਵੀ ਦੋ ਗੁੱਤਾਂ ਕੀਤੀਆਂ ਹਨ। ਗਾਇਕਾ ਮਾਂ ਨੂੰ ਕਹਿੰਦੀ ਹੈ ਕਿ ਉਸ ਨੂੰ ਭੁੱਖ ਲੱਗੀ ਹੋਈ ਹੈ। ਜਿਸ ਤੋਂ ਬਾਅਦ ਗਾਇਕਾ ਦੀ ਮਾਂ ਉਨ੍ਹਾਂ ਦੇ ਲਈ ਪੀਜ਼ਾ ਬਣਾ ਕੇ ਦਿੰਦੀ ਹੈ।

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ “ਮਾਪਿਆਂ ਨੂੰ ਹਮੇਸ਼ਾ ਖੁਸ਼ ਰੱਖਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਨੇ ਜੋ ਵੀ ਸਾਡੇ ਲਈ ਕੀਤਾ ਉਹ ਕੋਈ ਹੋਰ ਨਹੀਂ ਕਰ ਸਕਦਾ।ਇਹ ਉਹ ਨਿਆਮਤਾਂ ਨੇ ਜੋ ਜ਼ਿੰਦਗੀ ਵਿੱਚ ਸਭ ਤੋਂ ਜ਼ਿਆਦਾ ਕੀਮਤੀ ਨੇ”।ਜੈਸਮੀਨ ਅਖਤਰ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।

ਜੈਸਮੀਨ ਅਖਤਰ ਦਾ ਵਰਕ ਫ੍ਰੰਟ 

ਜੈਸਮੀਨ ਅਖਤਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਹ ਗਾਇਕਾ ਗੁਰਲੇਜ਼ ਅਖਤਰ ਦੀ ਛੋਟੀ ਭੈਣ ਹਨ। ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਦੇ ਖੇਤਰ ਨੂੰ ਸਮਰਪਿਤ ਹੈ।ਉਨ੍ਹਾਂ ਦੇ ਦੋਵੇਂ ਭਰਾ ਵੀ ਗਾਇਕੀ ਦੇ ਖੇਤਰ ‘ਚ ਪਿਛਲੇ ਕਈ ਸਾਲਾਂ ਤੋਂ ਸਰਗਰਮ ਹਨ। 

- GTC Pollywood

Top Stories