logo
logo

ਜੈਜ਼ੀ ਬੀ ਨੇ ਦਿਨੇਸ਼ ਔਲਕ ਦੇ ਪੁੱਤਰ ਦਿਵਿਤ ਔਲਕ ਦੇ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ, ਕਿਹਾ “ਮੈਂ ਜੋ ਮਹਿਸੂਸ ਕਰ ਰਿਹਾ, ਉਹ ਸ਼ਬਦਾਂ ‘ਚ ਬਿਆਨ ਨਹੀਂ ਕਰ ਸਕਦਾ”, ਨੀਰੂ ਬਾਜਵਾ ਨੇ ਵੀ ਜਤਾਇਆ ਦੁੱਖ

ਗਾਇਕ ਜੈਜ਼ੀ ਬੀ ਨੇ ਦਿਨੇਸ਼ ਔਲਕ ਦੇ ਪੁੱਤਰ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊੇਟ ‘ਤੇ ਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਕ ਤੇ ਉਨ੍ਹਾਂ ਦੇ ਪੁੱਤਰ ਦਿਵਿਤ ਔਲਕ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

 ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਜੈਜ਼ੀ ਬੀ ਨੇ ਲਿਖਿਆ “ਇਸ ਵੇਲੇ ਮੈਂ ਜੋ ਮਹਿਸੂਸ ਕਰ ਰਿਹਾ ਹਾਂ, ਉਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਮਕਿਨ ਨਹੀਂ। ਸਾਡਾ ਪੁੱਤਰ ਦਿਵਿਤ”।

ਨੀਰੂ ਬਾਜਵਾ ਨੇ ਜਤਾਇਆ ਦੁੱਖ 

ਅਦਾਕਾਰਾ ਨੀਰੂ ਬਾਜਵਾ ਨੇ ਵੀ ਦਿਨੇਸ਼ ਔਲਕ ਦੇ ਪੁੱਤਰ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਨੇ ਭਾਵੁਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ “ਇਹ ਬੇਹੱਦ ਦੁਖਦਾਈ ਅਤੇ ਦਿਲ ਨੂੰ ਝੰਜੋੜ ਦੇਣ ਵਾਲੀ ਖ਼ਬਰ ਹੈ।ਇਸ ਦੁੱਖ ਨੂੰ ਬਿਆਨ ਕਰਨ ਲਈ ਸੱਚਮੁੱਚ ਸ਼ਬਦ ਨਹੀਂ ਹਨ। ਇਸ ਔਖੀ ਅਤੇ ਅਸਹਿਣਯੋਗ ਘੜੀ ਵਿੱਚ ਮੇਰੀਆਂ ਦਿਲੋਂ ਹਮਦਰਦੀਆਂ ਤੁਹਾਡੇ ਅਤੇ ਤੁਹਾਡੇ ਪਰਿਵਾਰ ਨਾਲ ਹਨ। ਪਰਮਾਤਮਾ ਤੁਹਾਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਬਖ਼ਸ਼ੇ। ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ” ।

ਸਰਦੂਲ ਸਿਕੰਦਰ ਦੇ ਪੁੱਤਰ ਸਾਰੰਗ ਵੀ ਪਹੁੰਚੇ ਸੋਗ ਜਤਾਉਣ 

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਮਰਹੂਮ ਸਰਦੂਲ ਸਿਕੰਦਰ ਦੇ ਪੁੱਤਰ ਸਾਰੰਗ ਸਿਕੰਦਰ ਵੀ ਦਿਵਿਤ ਔਲਕ ਦੇ ਪੁੱਤਰ ਦੇ ਦਿਹਾਂਤ ‘ਤੇ ਦੁੱਖ ਜਤਾਉਣ ਦੇ ਲਈ ਪਹੁੰਚੇ ਹਨ। ਜਿਸ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

- GTC Pollywood

Top Stories