logo
logo

ਕਰਤਾਰ ਚੀਮਾ ‘ਚੱਕਵੇਂ’ ਦਾ ਟੀਜ਼ਰ ਰਿਲੀਜ਼, 20 ਨਵੰਬਰ ਨੂੰ ਰਿਲੀਜ਼ ਹੋਵੇਗੀ ਫ਼ਿਲਮ

ਕਰਤਾਰ ਚੀਮਾ ਦੀ ਨਵੀਂ ਫ਼ਿਲਮ ‘ਚੱਕਵੇਂ’ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਇਸ ਫ਼ਿਲਮ ਦੇ ਟੀਜ਼ਰ ‘ਚ ਕਰਤਾਰ ਚੀਮਾ ਦਾ ਦਮਦਾਰ ਕਿਰਦਾਰ ਵੇਖਣ ਨੂੰ ਮਿਲ ਰਿਹਾ ਹੈ। ਇਸ ਫ਼ਿਲਮ ਦੇ ਟੀਜ਼ਰ ਕਰਤਾਰ ਚੀਮਾ ਦਾ ਮਾਰ ਧਾੜ ਵਾਲਾ ਕਿਰਦਾਰ ਵੇਖਣ ਨੂੰ ਮਿਲ ਰਿਹਾ ਹੈ। ਫ਼ਿਲਮ ਦੀ ਕਹਾਣੀ ਤੇ ਡਾਇਰੈਕਸ਼ਨ ਹੈਪੀ ਰੋਡੇ ਦੇ ਵੱਲੋਂ ਕੀਤੀ ਗਈ ਹੈ ਅਤੇ ਫ਼ਿਲਮ ‘ਚ ਵਿਸ਼ਾਲ ਬਰਾੜ, ਹਰਪ੍ਰੀਤ ਬੈਂਸ, ਬਲਵਿੰਦਰ ਧਾਲੀਵਾਲ, ਰਾਜ ਧਾਲੀਵਾਲ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ।

ਇਸ ਫ਼ਿਲਮ ਦੇ ਟੀਜ਼ਰ ਦੇ ਨਾਲ ਹੀ ਫ਼ਿਲਮ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਫ਼ਿਲਮ ਦੇ ਟੀਜ਼ਰ ਤੋਂ ਸਾਫ ਹੈ ਕਿ ਫ਼ਿਲਮ ‘ਚ ਐਕਸ਼ਨ, ਡਰਾਮਾ ਅਤੇ ਹੋਰ ਵੀ ਬਹੁਤ ਕੁਝ ਵੇਖਣ ਨੂੰ ਮਿਲੇਗਾ। 

ਕਰਤਾਰ ਚੀਮਾ ਦਾ ਵਰਕ ਫ੍ਰੰਟ

ਕਰਤਾਰ ਚੀਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਬਤੌਰ ਮਾਡਲ ਵੀ ਕਈ ਗੀਤਾਂ ‘ਚ ਕੰਮ ਕੀਤਾ ਹੈ ਅਤੇ ਜਲਦ ਹੀ ਉਹ ਹੋਰ ਕਈ ਪ੍ਰੋਜੈਕਟਸ ‘ਚ ਕੰਮ ਕਰਦੇ ਹੋਏ ਦਿਖਾਈ ਦੇਣਗੇ ।

ਕਰਤਾਰ ਚੀਮਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਹੀ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ।  

- GTC Pollywood

Top Stories