logo
logo

‘ਥਾਪੀ’ ਫ਼ਿਲਮ ਦੀ ਪ੍ਰਮੋਸ਼ਨ ਲਈ ਅਦਾਕਾਰਾ ਨੀਰੂ ਬਾਜਵਾ ਨੇ ਆਪਣੀਆਂ ਕੋ-ਸਟਾਰਸ ਨੂੰ ਦਿੱਤੀ ਖ਼ਾਸ ਹਿਦਾਇਤ

‘ਥਾਪੀ’ ਫ਼ਿਲਮ ਦੀ ਪ੍ਰਮੋਸ਼ਨ ਦੇ ਲਈ ਅਦਾਕਾਰਾ ਨੀਰੂ ਬਾਜਵਾ ਜੁਟੇ ਹੋਏ ਹਨ। ਅੱਜ ਇਸ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋਣ ਜਾ ਰਿਹਾ ਹੈ । ਉਨ੍ਹਾਂ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੀਆਂ ਕੋ-ਸਟਾਰਸ ਨੂੰ ਫ਼ਿਲਮ ਦੇ ਪ੍ਰਮੋਸ਼ਨ ਦੇ ਲਈ ਹਿਦਾਇਤਾਂ ਦਿੰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਆਪਣੀਆਂ ਕੋ ਸਟਾਰਸ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। 

ਨੀਰੂ ਬਾਜਵਾ ਦਾ ਵਰਕ ਫ੍ਰੰਟ 

ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੀਤਾ ਹੈ। ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਗੱਲ ਕਰੀਏ ਤਾਂ ਕਲੀ ਜੋਟਾ, ਜੱਟ ਐਂਡ ਜੂਲੀਅਟ, ਲੌਂਗ ਲਾਚੀ, ਚੱਲ ਜਿੰਦੀਏ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਹੈ। ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ।

ਉਨ੍ਹਾਂ ਨੇ ਬਾਲੀਵੁੱਡ ਫ਼ਿਲਮਾਂ ‘ਚ ਵੀ ਅਦਾਕਾਰੀ ਕੀਤੀ ਹੈ। ਪਰ ਬਾਲੀਵੁੱਡ ਫ਼ਿਲਮਾਂ ‘ਚ ਉਨ੍ਹਾਂ ਦਾ ਐਕਸਪੀਰੀਅੰਸ ਕੁਝ ਜ਼ਿਆਦਾ ਵਧੀਆ ਨਹੀਂ ਰਿਹਾ। ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦਾ ਰੁਖ ਕੀਤਾ ਅਤੇ ਸਭ ਤੋਂ ਪਹਿਲਾਂ ਉਹ ਬਤੌਰ ਮਾਡਲ ਗੀਤ ‘ਕੁੜੀਏ ਨੀ ਸੱਗੀ ਫੁੱਲ ਵਾਲੀਏ’ ‘ਚ ਨਜ਼ਰ ਆਈ ਸੀ।

- GTC Pollywood

Top Stories