ਪੰਜਾਬੀ ਇੰਡਸਟਰੀ ‘ਚ ਆਏ ਦਿਨ ਨਵੀਆਂ ਫ਼ਿਲਮਾਂ ਦਾ ਐਲਾਨ ਹੋ ਰਿਹਾ ਹੈ ਅਤੇ ਹੁਣ ਜਲਦ ਹੀ ਹੈਪੀ ਰਾਏਕੋਟੀ, ਯੁਵਰਾਜ ਹੰਸ ਤੇ ਰੌਣਕ ਜੋਸ਼ੀ ਇੱਕਠੇ ਇੱਕ ਫ਼ਿਲਮ ‘ਚ ਨਜ਼ਰ ਆਉਣ ਵਾਲੇ ਹਨ । ਇਹ ਫ਼ਿਲਮ ‘ਆਜਾ ਦਿਲਜਾਨੀਆ’ ਟਾਈਟਲ ਹੇਠ ਰਿਲੀਜ਼ ਹੋਵੇਗੀ ਅਤੇ 2027 ‘ਚ ਇਹ ਫ਼ਿਲਮ ਰਿਲੀਜ਼ ਹੋਵੇਗੀ। ਫ਼ਿਲਮ ਨੂੰ ਦਰਸ਼ਨਪਾਲ ਸਿੰਘ ਗਰੇਵਾਲ ਤੇ ਉਪਕਾਰ ਸਿੰਘ ਪ੍ਰੋਡਿਊਸ ਕਰ ਰਹੇ ਹਨ ਅਤੇ ਫ਼ਿਲਮ ਨੂੰ ਜਨਜੋਤ ਸਿੰਘ ਡਾਇਰੈਕਟ ਕਰ ਰਹੇ ਹਨ।
Add GTC Pollywood on Google

ਫ਼ਿਲਮ ਦੀ ਕਹਾਣੀ ਗੁਰਦੀਪ ਸਿੰਘ ਨੇ ਲਿਖੀ ਹੈ। ਇਸ ਫ਼ਿਲਮ ਨੂੰ ਲੈ ਕੇ ਹੈਪੀ ਰਾਏਕੋਟੀ ਵੀ ਬਹੁਤ ਉਤਸ਼ਾਹਿਤ ਹਨ। ਫ਼ਿਲਮ ਅਗਲੇ ਸਾਲ ਯਾਨੀ ਕਿ 2027‘ਚ ਸਿਨੇਮਾਂ ਘਰਾਂ ‘ਚ ਰਿਲੀਜ਼ ਹੋਵੇਗੀ।ਇਸ ਤੋਂ ਪਹਿਲਾਂ ਯੁਵਰਾਜ ਹੰਸ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਜਿਸ ‘ਚ ਮਿਸਟਰ ਐਂਡ ਮਿਸੇਜ਼ ਚਾਰ ਸੌ ਵੀਹ, ਯਾਰਾ ਵੇ, ਯਾਰ ਅਣਮੁੱਲੇ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ।

ਉਹ ਉਸ ਵੇਲੇ ਚਰਚਾ ‘ਚ ਆਏ ਸਨ ਜਦੋਂ ਉਨ੍ਹਾਂ ਨੇ ਫ਼ਿਲਮ ‘ਬੋਲ ਭਾਵੇਂ ਨਾ ਬੋਲ’ ‘ਚ ਗੀਤ ਗਾਇਆ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ਅਤੇ ਹੁਣ ਯੁਵਰਾਜ ਹੰਸ ਜਲਦ ਹੀ ਆਪਣੀ ਨਵੀਂ ਫ਼ਿਲਮ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ।
ਹੈਪੀ ਰਾਏਕੋਟੀ ਦਾ ਵਰਕ ਫ੍ਰੰਟ
ਹੈਪੀ ਰਾਏਕੋਟੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਬਤੌਰ ਗੀਤਕਾਰ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਦਾ ਰੁਖ ਕੀਤਾ ਅਤੇ ਹੁਣ ਗਾਇਕੀ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਨਵਾਂ ਮੁਕਾਮ ਹਾਸਲ ਕਰ ਰਹੇ ਹਨ।
- GTC Pollywood