ਦੀਵਾਲੀ ਦਾ ਤਿਉਹਾਰ ਪੂਰੇ ਦੇਸ਼ ‘ਚ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਬਾਲੀਵੁੱਡ ਦੇ ਨਾਲ-ਨਾਲ ਪੰਜਾਬੀ ਸਿਤਾਰਿਆਂ ਨੇ ਵੀ ਇਸ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ। ਅਦਾਕਾਰ ਰਘੁਵੀਰ ਬੋਲੀ ਨੇ ਵਿਆਹ ਤੋਂ ਬਾਅਦ ਆਪਣੀ ਪਤਨੀ ਦੇ ਨਾਲ ਪਹਿਲੀ ਦੀਵਾਲੀ ਮਨਾਈ ਹੈ।
Add GTC Pollywood on Google
ਦੀਵਾਲੀ ਦਾ ਤਿਉਹਾਰ ਪੂਰੇ ਦੇਸ਼ ‘ਚ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਬਾਲੀਵੁੱਡ ਦੇ ਨਾਲ-ਨਾਲ ਪੰਜਾਬੀ ਸਿਤਾਰਿਆਂ ਨੇ ਵੀ ਇਸ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ। ਅਦਾਕਾਰ ਰਘੁਵੀਰ ਬੋਲੀ ਨੇ ਵਿਆਹ ਤੋਂ ਬਾਅਦ ਆਪਣੀ ਪਤਨੀ ਦੇ ਨਾਲ ਪਹਿਲੀ ਦੀਵਾਲੀ ਮਨਾਈ ਹੈ। ਜਿਸ ਦੀਆਂ ਖੂਬਸੂਰਤ ਤਸਵੀਰਾਂ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਰਘਵੀਰ ਬੋਲੀ ਤੇ ਉਨ੍ਹਾਂ ਦੀ ਪਤਨੀ ਦੋਵੇਂ ਜਣੇ ਮੋਮਬੱਤੀਆਂ ਤੇ ਦੀਵੇ ਜਗਾਉਂਦੇ ਹੋਏ ਨਜ਼ਰ ਆ ਰਹੇ ਹਨ।
_704bdde0d54fe26da4b8a061bdef2681_1280X720.webp)
ਤਸਵੀਰਾਂ ‘ਚ ਇਹ ਜੋੜੀ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਅਨਹਦ ਕੌਰ ਨੇ ਵੀ ਦੀਵਾਲੀ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਅਦਾਕਾਰਾ ਗੁਰਲੀਨ ਚੋਪੜਾ ਨੇ ਵੀ ਕੀਤਾ ਸੈਲੀਬ੍ਰੇਸ਼ਨ
ਅਦਾਕਾਰਾ ਗੁਰਲੀਨ ਚੋਪੜਾ ਨੇ ਵੀ ਆਪਣੇ ਪਤੀ ਦੇ ਨਾਲ ਦੀਵਾਲੀ ਸੈਲੀਬ੍ਰੇਸ਼ਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਦੀਵਾਲੀ ਦਾ ਜਸ਼ਨ ਇੱਕਠਿਆਂ’ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਪਤੀ ਦਵਿੰਦਰ ਸਿੰਘ ਰੰਧਾਵਾ ਦੇ ਨਾਲ ਪਟਾਕੇ ਚਲਾਉਂਦੀ ਹੋਈ ਨਜ਼ਰ ਆ ਰਹੀ ਹੈ।
- GTC Pollywood