logo
logo

ਸੀਮਾ ਕੌਸ਼ਲ ਦੀ ਧੀ ਦਾ ਅੱਜ ਹੈ ਜਨਮ ਦਿਨ, ਅਦਾਕਾਰਾ ਨੇ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ

ਸੀਮਾ ਕੌਸ਼ਲ ਦੀ ਧੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੀ ਧੀ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਸ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਜਿਉਂ ਹੀ ਸੀਮਾ ਕੌਂਸ਼ਲ ਨੇ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਸੋਸ਼ਲ ਮੀਡੀਆ ‘ਤੇ ਫੈਨਸ ਦੇ ਨਾਲ ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਅਦਾਕਾਰਾ ਨੂੰ ਧੀ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। 

ਸੀਮਾ ਕੌਸ਼ਲ ਦਾ ਵਰਕ ਫ੍ਰੰਟ

ਸੀਮਾ ਕੌਸ਼ਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਭਾਵੇਂ ਉਹ ਸੰਜੀਦਾ ਕਿਰਦਾਰ ਹੋਣ, ਕਾਮੇਡੀ ਕਿਰਦਾਰ ਹੋਣ। ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਉਹ ਫਿੱਟ ਬੈਠਦੇ ਹਨ । ਸੀਮਾ ਕੌਸ਼ਲ ਨੇ ਕਈ ਟੀਵੀ ਸੀਰੀਅਲਸ ‘ਚ ਵੀ ਕੰਮ ਕੀਤਾ ਹੈ। ਹੁਣ ਤੱਕ ਉਹ ਸੁਫ਼ਨਾ, ਪੁਆੜਾ, ਬਾਜਰੇ ਦਾ ਸਿੱਟਾ, ਜਿੰਨੇ ਜੰਮੇ ਸਾਰੇ ਨਿਕੰਮੇ, ਬੂਹੇ ਬਾਰੀਆਂ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। 

- GTC Pollywood

Top Stories